ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਾਂਗਰਸ ਆਗੂਆਂ ‘ਤੇ ਸਵਾਲ ਉਠਾਉਂਦੇ ਹੋਏ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪ੍ਰਨੀਤ ਕੌਰ ਦਾ ‘ਕਾਰਨ ਦੱਸੋ ਨੋਟਿਸ’ ਦਾ ਜਵਾਬ ਪਾਰਟੀ ਪ੍ਰਤੀ ਉਨ੍ਹਾਂ ਦੇ ਹੰਕਾਰ ਨੂੰ ਦਰਸਾਉਂਦਾ ਹੈ। ਰਾਜਾ ਵੜਿੰਗ ਨੇ ਟਵੀਟ ਰਾਹੀਂ ਪ੍ਰਨੀਤ ਕੌਰ ‘ਤੇ ਪਲਟਵਾਰ ਕੀਤਾ।
ਰਾਜਾ ਵੜਿੰਗ ਨੇ ਲਿਖਿਆ ਕਿ ਜਨਤਾ ਨੇ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟਾਂ ਪਾਈਆਂ ਹਨ। ਉਨ੍ਹਾਂ ਲਿਖਿਆ ਕਿ ਚੋਣਾਂ ਤੋਂ ਕੁਝ ਸਾਲ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਕਾਂਗਰਸ ਪਾਰਟੀ ਦੋਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚ ਕੇ ਪਿੱਠ ਵਿੱਚ ਛੁਰਾ ਮਾਰਿਆ ਸੀ। ਰਾਜਾ ਵੜਿੰਗ ਨੇ ਕਿਹਾ ਕਿ ਕਰਮ ਦਾ ਨਿਯਮ ਕੰਮ ਕਰ ਰਿਹਾ ਹੈ, ਤੁਸੀਂ ਜੋ ਬੀਜੋਗੇ ਉਹੀ ਵੱਢੋਗੇ।
----------- Advertisement -----------
ਰਾਜਾ ਵੜਿੰਗ ਦਾ ਪ੍ਰਨੀਤ ਕੌਰ ਤੇ ਜਵਾਬੀ ਹਮਲਾ: ਪ੍ਰਨੀਤ ਕੌਰ ਨੂੰ ਦੱਸਿਆ ਹੰਕਾਰੀ
Published on
----------- Advertisement -----------
----------- Advertisement -----------












