ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਅੱਜ ਸੈਸ਼ਨ ਦੇ ਪਹਿਲੇ ਦਿਨ ਨਵੇਂ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਆਪਣਾ ਰਾਜ ਸਭਾ ਉਮੀਦਵਾਰ ਐਲਾਨਿਆ ਸੀ
ਇਸ ਤੋਂ ਪਹਿਲਾ ਸੰਗਰੂਰ ਤੋਂ ਹਲਕਾ ਵਿਧਾਇਕ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਲੋਕ ਸਭਾ ਦੇ ਮਾਨਯੋਗ ਸਪੀਕਰ ਓਮ ਬਿਰਲਾ ਦੇ ਸਾਹਮਣੇ ਸਹੁੰ ਚੁੱਕੀ। ਇਸ ਦੌਰਾਨ ਮਾਨ ਨੇ ਕਿਹਾ ਕਿ ਮੈਂ ਸਹੁੰ ਖਾਂਦਾ ਹਾਂ ਕਿ ਮੈਂ ਸੱਚੀ ਵਫ਼ਾਦਾਰੀ ਨਾਲ ਭਾਰਤ ਦੀ ਸੇਵਾ ਕਰਾਂਗਾ। ਮੈਂ ਆਪਣੇ ਅਹੁਦੇ ਨੂੰ ਪੂਰੀ ਇਮਾਨਦਾਰੀ ਨਾਲ ਸੰਭਾਲਾਂਗਾ
----------- Advertisement -----------
ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
Published on
----------- Advertisement -----------
----------- Advertisement -----------












