August 12, 2026, 7:27 pm
----------- Advertisement -----------
HomeNewsBreaking Newsਡੇਰਾ ਮੁਖੀ ਦੇ ਫਰਲੋ ਮਾਮਲੇ ਦੀ ਸੁਣਵਾਈ ਹੁਣ ਹੋਵੇਗੀ 23 ਫਰਵਰੀ ਨੂੰ

ਡੇਰਾ ਮੁਖੀ ਦੇ ਫਰਲੋ ਮਾਮਲੇ ਦੀ ਸੁਣਵਾਈ ਹੁਣ ਹੋਵੇਗੀ 23 ਫਰਵਰੀ ਨੂੰ

Published on

----------- Advertisement -----------

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ਦੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੁਣ ਇਸ ਮਾਮਲੇ ਦੀ ਸੁਣਵਾਈ 23 ਫਰਵਰੀ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ 27 ਫਰਵਰੀ ਨੂੰ ਡੇਰਾ ਮੁਖੀ ਦਾ ਫਰਲੋ ਪੀਰੀਅਡ ਵੀ ਖਤਮ ਹੋ ਜਾਵੇਗਾ।
ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਬੀਆਰ ਮਹਾਜਨ ਨੇ ਮਾਮਲੇ ‘ਚ ਮੁੱਢਲੀ ਦਲੀਲਾਂ ਪੇਸ਼ ਕੀਤੀਆਂ ਸਨ। ਇਸ ਵਿੱਚ ਡੇਰਾ ਮੁਖੀ ਨੂੰ ਦਿੱਤੀ ਗਈ ਫਰਲੋ ਨਿਯਮਾਂ ਤਹਿਤ ਦੱਸੀ ਗਈ ਸੀ। ਕਿਹਾ ਗਿਆ ਸੀ ਕਿ ਰੋਹਤਕ ਡਿਵੀਜ਼ਨ ਦੇ ਕਮਿਸ਼ਨਰ ਨੇ ਪੁਲਿਸ ਰਿਪੋਰਟ ਅਤੇ ਚੰਗੇ ਆਚਰਣ ਵਾਲੇ ਕੈਦੀਆਂ ਦੇ ਨਿਯਮਾਂ ਦੇ ਆਧਾਰ ‘ਤੇ ਰਾਮ ਰਹੀਮ ਨੂੰ ਕੁਝ ਸ਼ਰਤਾਂ ਦੇ ਨਾਲ ਫਰਲੋ ਦਿੱਤੀ ਹੈ।

ਦਸ ਦਈਏ ਕਿ ਪੰਜਾਬ ਦੇ ਸਮਾਣਾ ਹਲਕੇ ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਸੋਹਾਲੀ (56) ਨੇ ਇਕ ਪਟੀਸ਼ਨ ਦਾਇਰ ਕੀਤੀ ਸੀ ਜਿਸ ‘ਚ ਕਿਹਾ ਸੀ ਕਿ ਡੇਰਾ ਮੁਖੀ ਨੂੰ ਉਸ ਸਮੇਂ ਫਰਲੋ ਦਿੱਤੀ ਗਈ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਪਟੀਸ਼ਨ ‘ਚ ਇਹ ਵੀ ਕਿਹਾ ਗਿਆ ਕਿ ਅਜਿਹੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਇਹ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ। ਇਸ ਫਰਲੋ ਆਰਡਰ ਨੂੰ ਗੈਰ-ਕਾਨੂੰਨੀ ਅਤੇ ਬੇਲੋੜਾ ਦੱਸਿਆ ਗਿਆ ਹੈ। ਉਸ ਨੂੰ ਸੁਨਾਰੀਆ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...