ਕਪੂਰਥਲਾ : – ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਵੱਡੇ ਭਰਾ ਰਾਣਾ ਮਹਿੰਦਰਾ ਜੀਤ ਸਿੰਘ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਜਿਸ ਨਾਲ ਰਾਣਾ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਰਾਣਾ ਮਹਿੰਦਰਾ ਜੀਤ ਦਾ ਅੰਤਿਮ ਸੰਸਕਾਰ ਕੱਲ ਬਾਜ਼ਪੁਰ, ਉਤਰਾਖੰਡ ਵਿਖੇ 11 ਵਜੇ ਕੀਤਾ ਜਾਵੇਗਾ। ਰਾਣਾ ਗੁਰਜੀਤ ਸਿੰਘ ਨੇ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਕਿਸੇ ਨੇ ਵੀ ਬਾਜਪੁਰ ਜਾਣ ਦੀ ਖੇਚਲ ਨਹੀਂ ਕਰਨੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ਰਧਾਂਜਲੀ ਪ੍ਰੋਗਰਾਮ ਕਪੂਰਥਲਾ ਵਿਖੇ ਉਲੀਕਿਆ ਜਾਵੇਗਾ ਜਿਸ ਦੀ ਸੂਚਨਾ ਆਪ ਜੀ ਨੂੰ ਦੇ ਦਿੱਤੀ ਜਾਵੇਗੀ |












