September 13, 2026, 2:14 am
----------- Advertisement -----------
HomeNewsBreaking Newsਮਜੀਠੀਆ 'ਤੇ FIR ਹੋਣ 'ਤੇ ਬੋਲੇ ਰੰਧਾਵਾ ਨੇ ਕਿਹਾ ''ਰੱਬ ਦੇ ਘਰ...

ਮਜੀਠੀਆ ‘ਤੇ FIR ਹੋਣ ‘ਤੇ ਬੋਲੇ ਰੰਧਾਵਾ ਨੇ ਕਿਹਾ ”ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ’, ਅਸੀਂ ਬੱਸ ਇੱਕ ਜ਼ਰੀਆ ਬਣੇ”

Published on

----------- Advertisement -----------

ਚੰਡੀਗੜ੍ਹ, 22 ਦਸੰਬਰ 2021 – ਡਰੱਗਜ਼ ਮਾਮਲੇ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਪਿੱਛੋਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਟਵੀਟ ਕੀਤਾ ਹੈ।

ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਹੈ ਕੇ – “ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ, ਕਿੰਨੇ ਹੀ ਲੰਬੇ ਸਮੇਂ ਤੋਂ ਅਸੀਂ ਆਪਣੇ ਪੰਜਾਬ ਦੀ ਜਵਾਨੀ ਅਤੇ ਉਜੜੀ ਕੁੱਖਾਂ ਨੂੰ ਇਨਸਾਫ਼ ਦੁਆਉਣ ਲਈ ਸੰਘਰਸ਼ ਕੀਤਾ। ਆਖ਼ਿਰਕਾਰ ਵਾਹਿਗੁਰੂ ਜੀ ਨੇ ਪੰਜਾਬ ਦੀ ਪੁਕਾਰ ਸੁਣੀ। ਇਨਸਾਫ਼ ਦੁਆਉਣ ਵਾਲਾ ਉਹ ਪਰਮੇਸ਼ਵਰ ਹੈ,ਅਸੀ ਬੱਸ ਇੱਕ ਜ਼ਰੀਆ ਬਣੇ ਹਾਂ।”

ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਟੀਮ ਛਾਪੇਮਾਰੀ ਕਰ ਰਹੀ ਹੈ ਅਤੇ ਹੁਣ ਤੱਕ 16 ਥਾਵਾਂ ’ਤੇ ਛਾਪੇਮਾਰੀ ਕਰ ਚੁੱਕੀ ਹੈ, ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਹੁਣ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂਕਿ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕੇ।

ਇਸ ਤੋਂ ਬਿਨਾਂ ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਰ ਨੇ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦੇ ਖ਼ਦਸ਼ੇ ਵੱਜੋਂ ਆਊਟ ਨੋਟਿਸ ਜਾਰੀ ਕੀਤਾ ਹੈ। ਮਜੀਠੀਆ ਹੁਣ ਦੇਸ਼ ਨਹੀਂ ਛੱਡ ਸਕਣਗੇ ਅਤੇ ਇਸ ਸੰਬੰਧੀ ਹਵਾਈ ਅੱਡਿਆਂ ਉੱਪਰ ਹੁਣ ਖਾਸ ਨਜ਼ਰ ਰਹੇਗੀ।

ਉਥੇ ਹੀ ਅਕਾਲੀ ਦਲ ਨੇ ਇਲਜ਼ਾਮ ਲਾਏ ਹਨ ਕੇ ਇਹ ਕਾਰਵਾਈ ਬਦਲਾਖੋਰੀ ਤਹਿਤ ਕੀਤੀ ਜਾ ਰਹੀ ਹੈ। ਉਹ ਸਰਕਾਰ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਤੇ ਸੂਬੇ ਵਿਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਉਣ ਮਗਰੋਂ ਝੂਠੇ ਕੇਸ ਦਰਜ ਕਰਨ ਵਾਲੇ ਪੁਲਿਸ ਅਧਿਕਾਰੀ ਤੇ ਝੂਠੇ ਕੇਸ ਬਣਵਾਉਣ ਵਾਲੇ ਆਗੂਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...