ਚੰਡੀਗੜ੍ਹ : – ਚੰਡੀਗੜ੍ਹ ਪੰਜਾਬ ਨੂੰ ਤੁਰੰਤ ਦੇਣ ਦਾ ਮਤਾ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਕਾਂਗਰਸ, ਅਕਾਲੀ ਦਲ ਅਤੇ ਬਸਪਾ ਨੇ ਸਮਰਥਨ ਦਿੱਤਾ। ਦੂਜੇ ਪਾਸੇ ਭਾਜਪਾ ਨੇ ਇਸ ਦਾ ਵਿਰੋਧ ਕਰਦਿਆਂ ਮਾਨ ਸਰਕਾਰ ਦੀ ਨੀਅਤ ‘ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧ ਕਰਨ ਮਗਰੋਂ ਪੰਜਾਬ ਵਿਧਾਨ ਸਭਾ ਦਾ ਵਾਕਆਊਟ ਕਰਕੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਬਾਹਰ ਚਲੇ ਗਏ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।
ਮਤਾ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਬਚਾਉਣ ਲਈ ਸੰਸਦ ਦੇ ਅੰਦਰ ਅਤੇ ਬਾਹਰ ਅਤੇ ਸੜਕਾਂ ‘ਤੇ ਲੜਾਈ ਲੜਨ ਲਈ ਤਿਆਰ ਹਨ। ਇਸ ਸਬੰਧੀ ਉਹ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਲੈਣਗੇ। ਜਿਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਮਿਲਾਂਗੇ। ਚੰਡੀਗੜ੍ਹ ‘ਚ ਮੁਲਾਜ਼ਮਾਂ ‘ਤੇ ਕੇਂਦਰੀ ਨਿਯਮ ਲਾਗੂ ਕੀਤੇ ਜਾਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ।
----------- Advertisement -----------
ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦਾ ਮਤਾ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ
Published on
----------- Advertisement -----------
----------- Advertisement -----------












