ਪਟਿਆਲਾ, 9 ਮਈ : – ਇਕ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਕੇਸ ਦਰਜ ਕਰਨ ਤੋਂ ਬਾਅਦ ਹੜਤਾਲ ’ਤੇ ਚਲ ਰਹੇ ਸੂਬੇ ਦੇ ਪਟਵਾਰੀਆਂ ਨੇ ਅੱਜ ਜਨਤਕ ਹਿੱਤਾਂ ਸਬੰਧੀ ਕੰਮ ਕਰਨ ਦਾ ਐਲਾਨ ਕੀਤਾ ਹੈ| ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਕਰਕੇ ਰਾਜ ‘ਚ ਹੜਤਾਲ ‘ਤੇ ਚੱਲ ਰਹੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ। ਪਟਵਾਰ ਯੂਨੀਅਨ ਦੇ ਆਗੂਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਸੋਮਵਾਰ ਸ਼ਾਮ ਪਟਿਆਲਾ ਦੇ ਸਰਕਟ ਹਾਊਸ ਵਿਖੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ‘ਚ ਕੀਤਾ।
ਯੂਨੀਅਨ ਆਗੂਆਂ ਦੀ ਮਾਲ ਮੰਤਰੀ ਨਾਲ ਇਹ ਮੀਟਿੰਗ ਕਰਵਾਉਣ ‘ਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਬਲਤੇਜ ਪੰਨੂੰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਵਿਸ਼ੇਸ਼ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਸਕੱਤਰ ਮਾਲ ਅਨੁਰਾਗ ਅਗਰਵਾਲ, ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰੀਕ ਵੀ ਮੌਜੂਦ ਸਨ। ਜਦਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਾਲਮੇਲ ਕਮੇਟੀ ਦੀ ਤਰਫ਼ੋਂ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਮੋਹਨ ਸਿੰਘ ਭੇਡਪੁਰਾ ਸਮੇਤ ਉਂਕਾਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਤੇ ਹੋਰ ਆਗੂ ਵੀ ਸ਼ਾਮਲ ਸਨ।
ਮਾਲ ਮੰਤਰੀ ਨੇ ਪਟਵਾਰ ਯੂਨੀਅਨ ਆਗੂਆਂ ਦਾ ਵਿਸ਼ੇਸ ਧੰਨਵਾਦ ਕਰਦਿਆਂ ਕਿਹਾ ਕਿ ਪਟਵਾਰ ਯੂਨੀਅਨ ਨੇ ਲੋਕ ਹਿੱਤਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲਈ ਹੈ। ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਦੇ ਪਟਵਾਰੀ ਦੀਦਾਰ ਸਿੰਘ ਵਿਰੁੱਧ ਦਰਜ ਵਿਜੀਲੈਂਸ ਕੇਸ ‘ਚ ਜਾਂਚ ਅਧਿਕਾਰੀ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਪਟਵਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਬਹੁਤ ਜਲਦ ਮੰਨ ਲਿਆ ਜਾਵੇਗਾ। ਇਸ ਮੌਕੇ ਆਪ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਕੁੰਦਨ ਗੋਗੀਆ, ਜ਼ਿਲ੍ਹਾ ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਜਗਜੀਤ ਸਿੰਘ ਨਨਾਨਸੂ ਸਮੇਤ ਵੱਡੀ ਗਿਣਤੀ ‘ਚ ਹੋਰ ਆਗੂ ਵੀ ਮੌਜੂਦ ਸਨ।
----------- Advertisement -----------
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ
Published on
----------- Advertisement -----------
----------- Advertisement -----------












