August 9, 2026, 11:54 pm
----------- Advertisement -----------
HomeNewsBreaking Newsਰਾਜਪਾਲ ਚੰਨੀ ਖਿਲਾਫ ਠੇਕਾ ਮੁਲਾਜ਼ਮਾਂ ਨਾਲ ਧੋਖਾਧੜੀ ਕਰਨ ਦਾ ਫੌਜਦਾਰੀ ਕੇਸ ਦਰਜ...

ਰਾਜਪਾਲ ਚੰਨੀ ਖਿਲਾਫ ਠੇਕਾ ਮੁਲਾਜ਼ਮਾਂ ਨਾਲ ਧੋਖਾਧੜੀ ਕਰਨ ਦਾ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ : ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 4 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36000 ਠੇਕਾ ਮੁਲਾਜ਼ਮਾਂ ਨਾਲ ਧੋਖੜਾਧੜੀ ਦਾ ਕੇਸ ਦਰਜ ਕਰਨ ਦੇ ਹੁਕਮ ਦੇਣ ਕਿਉਂਕਿ ਮੁੱਖ ਮੰਤਰੀ ਨੇ ਝੁਠਾ ਵਾਅਦਾ ਕੀਤਾ ਕਿ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਿਫਾਰਸ਼ ਵਾਲੀ ਫਾਈਲ ਰਾਜਪਾਲ ਨੇ ਦੱਬੀ ਹੋਈ ਹੈ ਜਦੋਂ ਕਿ ਅਸਲੀਅਤ ਵਿਚ ਫਾਈਲ ਮੁੱਖ ਮੰਤਰੀ ਦਫਤਰ ਪਈ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਇਹ ਮੰਗ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਮਾਮਲੇ ਬਾਰੇ ਝੁਠ ਬੋਲਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਦਾਅਵਾ ਕਰਦੇ ਰਹੇ ਕਿ ਜੇਕਰ ਰਾਜਪਾਲ ਨੇ ਸਾਰੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਫਾਈਲ ਨੂੰ ਮਨਜ਼ੂਰੀ ਨਾ ਦਿੱਤੀ ਤਾਂ ਉਹ ਧਰਨੇ ’ਤੇ ਬੈਠ ਜਾਣਗੇ ਜਦੋਂ ਕਿ ਸੱਚਾਈ ਇਹ ਹੈ ਕਿ ਇਹ ਫਾਈਲ ਉਹਨਾਂ ਦੇ ਆਪਣੇ ਦਫਤਰ ਵਿਚ ਪਈ ਹੈ ਤੇ ਉਹ ਇਹ ਦੱਬੀ ਬੈਠੇ ਹਨ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਕਾਂਗਰਸ ਸਰਕਾਰ ਇਹ ਜਾਣਦੀ ਹੈ ਕਿ ਕੁਝ ਦਿਨਾਂ ਵਿਚ ਹੀ ਚੋਣ ਜ਼ਾਬਤਾ ਲੱਗਣ ਵਾਲਾ ਹੈ।

ਡਾ. ਚੀਮਾ ਨੇ ਕਿਹਾ ਕਿ ਰਾਜਪਾਲ ਨੇ ਪਹਿਲਾਂ ਹੀ ਸਾਰੇ ਤੱਥ ਸਪਸ਼ਟ ਕਰ ਦਿੱਤੇ ਹਨ ਤਾਂ ਉਹਨਾਂ ਨੂੰ ਠੇਕਾ ਮੁਲਾਜ਼ਮਾਂ ਨਾਲ ਧੋਖਾ ਕਰਨ ਲਈ ਮੁੱਖ ਮੰਤਰੀ ਦੇ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ ਕਿਉਂਕਿ ਰਾਜਪਾਲ ਵੱਲੋਂ ਮੰਗੇ ਗਏ ਸਪਸ਼ਟੀਕਰਨ ਤੋਂ ਸਾਬਤ ਹੁੰਦਾ ਹੈ ਕਿ ਰਾਜ ਸਰਕਾਰ ਨੇ ਇਸ ਮਾਮਲੇ ’ਤੇ ਪਹਿਲਾਂ ਪਾਸ ਕੀਤੇ ਗਏ ਬਿੱਲ ਨੂੰ ਹਾਈ ਕੋਰਟ ਵਿਚ ਦੁਆਏ ਭਰੋਸੇ ਮੁਤਾਬਕ ਵਾਪਸ ਨਹੀਂ ਲਿਆ। ਉਹਨਾਂ ਕਿਹਾ ਕਿ ਇਸਦਾ ਮਤਲਬ ਇਹ ਹੈ ਕਿ ਮੁੱਖ ਮੰਤਰੀ ਜਾਣਦੇ ਸਨ ਕਿ ਉਹ ਪਿਛਲਾ ਬਿੱਲ ਲਏ ਬਗੈਰ ਦੂਜਾ ਬਿੱਲ ਪਾਸ ਕਰ ਕੇ ਧੋਖਾ ਕਰ ਰਹੇ ਹਨ।

ਅਕਾਲੀ ਆਗੂ ਨੇ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਰੈਗੂਲਰ ਕਰਨ ਦੇ ਝੂਠੇ ਇਸ਼ਤਿਹਾਰ ਜਾਰੀ ਕਰਨ ਵਾਸਤੇ ਵੀ ਮੁੱਖ ਮੰਤਰੀ ਦੇ ਖਿਲਾਫ ਕਰਵਾਈ ਆਰੰਭੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਝੁਠੇ ਇਸ਼ਤਿਹਾਰਾਂ ’ਤੇ ਖਰਚ ਹੋਏ ਕਰੋੜਾਂ ਰੁਪਏ ਮੁੱਖ ਮੰਤਰੀ ਦੇ ਨਾਲ ਨਾਲ ਕਾਂਗਰਸ ਪਾਰਟੀ ਤੋਂ ਵਸੁਲੇ ਜਾਣੇ ਚਾਹੀਦੇ ਹਨ।

ਡਾ. ਚੀਮਾ ਨੇ ਇਹ ਵੀ ਮੰਗ ਕੀਤੀ ਕਿ ਸਰਦਾਰ ਚਰਨਜੀਤ ਸਿੰਘ ਚੰਨੀ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ। ਉਹਨਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਠੇਕਾ ਮੁਲਾਜ਼ਮਾਂ ਨੂੰ ਧੋਖਾ ਦੇਣ ਲਈ ਉਹਨਾਂ ਤੋਂ ਮੁਆਫੀ ਵੀ ਮੰਗਣ ਕਿਉਂਕਿ ਉਹਨਾਂ ਝੁਠ ਬੋਲਿਆ ਕਿ ਉਹਨਾਂ ਦੀ ਫਾਈਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਜਦੋਂ ਕਿ ਅਸਲੀਅਤ ਇਹ ਫਾਈਲ ਰਾਜਪਾਲ ਵੱਲੋਂ ਕੁਝ ਸਪਸ਼ਟੀਕਰਨ ਲੈਣ ਵਾਸਤੇ ਵਾਪਸ ਭੇਜੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...