September 20, 2026, 8:08 pm
----------- Advertisement -----------
HomeNewsBreaking Newsਜਥੇਦਾਰ ਹਰਪ੍ਰੀਤ ਸਿੰਘ ਪੁੱਜੇ ਪਾਕਿਤਸਾਨ, ਸਿੱਖ ਆਗੂਆਂ ਵੱਲੋਂ ਭਰਵਾਂ ਸੁਆਗਤ

ਜਥੇਦਾਰ ਹਰਪ੍ਰੀਤ ਸਿੰਘ ਪੁੱਜੇ ਪਾਕਿਤਸਾਨ, ਸਿੱਖ ਆਗੂਆਂ ਵੱਲੋਂ ਭਰਵਾਂ ਸੁਆਗਤ

Published on

----------- Advertisement -----------

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮਾਗਮਾਂ ਵਿਚ ਭਾਗ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਅਟਾਰੀ ਵਾਹਗਾ ਸਰਹੱਦ ਰਾਹੀ ਪਾਕਿਤਸਾਨ ਪੁੱਜੇ। ਪਾਕਿਸਤਾਨ ਪੁੱਜਣ ਤੇ ਪਾਕਿਸਤਾਨ ਦੇ ਸਿੱਖ ਆਗੂਆਂ ਨੇ ਜਥੇਦਾਰ ਦਾ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਵਾਹਗਾ ਸਰਹੱਦ ਤੇ ਆਏ ਪਾਕਿਸਤਾਨੀ ਸਿੱਖ ਆਗੂਆਂ ਨੇ ਜਥੇਦਾਰ ਸਾਹਿਬ ਨੂੰ ਫੁੱਲਾਂ ਦੇ ਹਾਰ ਪਾ ਕੇ ਸੁਆਗਤ ਕੀਤਾ। ਇਸ ਮੌਕੇ ਤੇ ਪਾਕਿਸਤਾਨੀ ਸਿੱਖਾਂ ਦੇ ਵੱਡੇ ਆਗੂ ਸ੍ਰ ਬਿਸ਼ਨ ਸਿੰਘ ਨੇ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਸਿੱਖ ਇਤਿਹਾਸ ਦਾ ਇਕ ਅਜਿਹਾ ਸਾਕਾ ਹੈ ਜਿਸ ਨੇ ਇਤਿਹਾਸ ਦਾ ਰੁਖ ਬਦਲ ਦਿੱਤਾ।

ਜਾਲਿਮ ਮਹੰਤ ਨਰੈਣ ਦਾਸ ਨੇ ਗੁਰਦਵਾਰਾ ਪ੍ਰਬੰਧ ਵਿਚ ਸੁਧਾਰ ਕਰਨ ਦੀ ਮੰਗ ਕਰਨ ਵਾਲੇ ਸਿੱਖਾਂ ਨੂੰ ਜਿੰਦਾ ਜੰਡ ਨਾਲ ਬੰਨ ਦੇ ਸਾੜਿਆ ਗਿਆ। ਕਈ ਸਹਿਕਦੇ ਸਿੱਖਾਂ ਨੂੰ ਮੌਕੇ ਤੇ ਅੱਗ ਲਗਾ ਕੇ ਜਿੰਦਾ ਸਾੜ ਦਿੱਤਾ ਗਿਆ ਇਥੋ ਤਕ ਕਿ ਮਾਸੂਮ ਬੱਚੇ ਦਰਬਾਰਾ ਸਿੰਘ ਨੂੰ ਨਰੈਣੂ ਮਹੰਤ ਦੀ ਦਰਿੰਦਗੀ ਦਾ ਸਾਮਣਾ ਕਰਨਾ ਪਿਆ। ਉਨਾਂ ਕਿਹਾ ਕਿ ਬੀਤੇ ਸਾਲ ਅਸੀ ਇਸ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣੀ ਸੀ ਪਰ ਹਲਾਤ ਅਜਿਹੇ ਬਣ ਗਏ ਕਿ ਭਾਰਤ ਤੋ ਯਾਤਰੀ ਨਹੀ ਆ ਸਕੇ। ਉਨਾਂ ਕਿਹਾ ਕਿ ਹੁਣ ਸ਼ਤਾਬਦੀ ਸਮਾਗਮਾਂ ਦੀ ਸਮਾਪਤੀ ਮੌਕੇ ਤੇ ਪੰਥ ਦੀ ਮਾਇਆਨਾਜ਼ ਹਸਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਸੇਸ਼਼ ਤੌਰ ਤੇ ਭਾਗ ਲੈਣ ਆਏ ਹਨ।
ਇਸ ਮੌਕੇ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਨੇ ਸਾਡੀ ਕੌਮ ਨੂੰ ਨਵੀ ਦਿਸ਼ਾ ਪ੍ਰਦਾਨ ਕੀਤੀ। ਉਨਾਂ ਕਿਹਾ ਕਿ ਇਸ ਸਾਕੇ ਨੇ ਦਸ ਦਿੱਤਾ ਕਿ ਸਿੱਖ ਆਪਣੇ ਗੁਰਧਾਮਾਂ ਦੀ ਬੇਹੁਰਮਤੀ ਕਦੇ ਵੀ ਬਰਦਾਸ਼ਤ ਨਹੀ ਕਰਦਾ। ਇਸ ਮੌਕੇ ਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਪ੍ਰਧਾਨ ਸ੍ਰ ਅਮੀਰ ਸਿੰਘ, ਸਾਬਕਾ ਪ੍ਰਧਾਨ ਸ੍ਰ ਬਿਸ਼ਨ ਸਿੰਘ, ਸਤਵੰਤ ਸਿੰਘ, ਮੈਂਬਰ ਡਾਕਟਰ ਮੀਮਪਾਲ ਸਿੰਘ ਤੇ ਧਰਮ ਸਿੰਘ ਆਦਿ ਹਾਜਰ ਸਨ।ਇਹ ਸਾਰੇ ਆਗੂ ਜਥੇਦਾਰ ਨੂੰ ਲੈ ਕੇ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...