ਲੁਧਿਆਣਾ, 19 ਜਨਵਰੀ 2022 – ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਸ ਸੂਚੀ ‘ਚ ਕਿਸਾਨਾਂ ਵੱਲੋਂ 17 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਕੀਤਾ। ਸੰਯੁਕਤ ਸਮਾਜ ਮੋਰਚਾ ਵਲੋਂ ਬਾਕੀ ਉਮੀਦਵਾਰਾਂ ਦਾ ਐਲਾਨ ਭਲਕੇ ਜਾਂ 21 ਜਨਵਰੀ ਨੂੰ ਕਰਨ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕਰਨ ਨਾਲ ਸੰਯੁਕਤ ਸਮਾਜ ਮੋਰਚਾ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 57 ਹੋ ਗਈ ਹੈ, ਇਸ ਤੋਂ ਬਿਆਨ ਅੱਜ ਦੁਪਹਿਰ ਵੇਲੇ ਹੀ 10 ਉਮੀਦਵਾਰਾਂ ‘ਚੋਂ 9 ਉਮੀਦਵਾਰਾਂ ਦਾ ਐਲਾਨ ਸੰਯੁਕਤ ਸੰਘਰਸ਼ ਮੋਰਚਾ ਵਲੋਂ ਕੀਤਾ ਗਿਆ ਸੀ।











