ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਵੀਰਵਾਰ ਨੂੰ ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਸੰਯੁਕਤ ਸਮਾਜ ਮੋਰਚਾ ਵੱਲੋਂ ਇਸ ਸੂਚੀ ਦੇ ਵਿੱਚ 12 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।












