October 3, 2026, 9:21 am
----------- Advertisement -----------
HomeNewsBreaking Newsਪੜ੍ਹੋ ਕਿਸ ਦੇ ਸਿਰ ਸਜਿਆ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਤਾਜ...

ਪੜ੍ਹੋ ਕਿਸ ਦੇ ਸਿਰ ਸਜਿਆ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਤਾਜ ?

Published on

----------- Advertisement -----------

ਚੰਡੀਗੜ੍ਹ , 08 ਜਨਵਰੀ 2022 – ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਅੱਜ 8 ਜਨਵਰੀ ਨੂੰ ਵੋਟਾਂ ਪਈਆਂ। ਇਸ ਵੋਟਿੰਗ ਦੌਰਾਨ ਬੀਜੇਪੀ ਦੀ ਸਰਬਜੀਤ ਕੌਰ ਚੰਡੀਗੜ੍ਹ ਦੀ ਮੇਅਰ ਚੁਣੀ ਗਈ ਹੈ। ਜਦੋਂ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਵੋਟਿੰਗ ਦੌਰਾਨ ਮੇਅਰ ਦੀ ਚੋਣ ਲਈ ਮੁੱਖ ਮੁਕਾਬਲਾ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਿਚਕਾਰ ਹੋਇਆ ਸੀ। ਜਦੋਂ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੋਟਾਂ ਵਿਚ ਹਿੱਸਾ ਨਹੀਂ ਲਿਆ ਅਤੇ ਇਸ ਦਾ ਬਾਈਕਾਟ ਕੀਤਾ। ਇਸ ਵੋਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ 14 ਕੌਂਸਲਰਾਂ, ਭਾਜਪਾ ਦੇ 13 ਕੌਂਸਲਰਾਂ ਸਮੇਤ ਭਾਜਪਾ ਦੀ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਆਪਣੀ ਵੋਟ ਪਾਈ। ਜਿਸ ‘ਤੇ ਆਪ ਉਮੀਦਵਾਰਾਂ ਨੇ ਉਨ੍ਹਾਂ ਦੇ ਵੋਟ ਪਾਉਣ ‘ਤੇ ਸਵਾਲ ਉਠਾਇਆ ਤੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵੋਟਾਂ ਦੀ ਗਿਣਤੀ ਦੌਰਾਨ ਧੱਕਾਸ਼ਾਹੀ ਕਰਨ ਦਾ ਦੋਸ਼ ਲਗਾਉਂਦੇ ਹੋਏ ਵਿਰੋਧ ਕੀਤਾ। ਆਪ ਨੇ ਕਿਹਾ ਕਿ ਇਕ ਵੋਟ ਬਾਹਰ ਕੱਢੀ ਗਈ ਹੈ। ਜਦੋਂ ਕਿ ਚੋਣ ਅਧਿਕਾਰੀਆਂ ਨੇ ਕਿਹਾ ਕਿ ਬੈਲੇਟ ਪੇਪਰ ਫਟਿਆ ਹੋਇਆ ਸੀ। ਆਪ ਦੇ ਕੌਂਸਲਰ ਮੇਅਰ ਦੀ ਕੁਰਸੀ ਦੇ ਪਿੱਛੇ ਹੀ ਧਰਨੇ ਤੇ ਬੈਠ ਗਏ। ਡੀਸੀ ਵਿਨੈ ਪ੍ਰਤਾਪ ਸਿੰਘ ਨੂੰ ਵੀ ਮੌਕੇ ਤੇ ਰੋਕ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...