November 12, 2026, 1:23 pm
----------- Advertisement -----------
HomeNewsBreaking Newsਸਿੱਧੂ ਖ਼ਿਲਾਫ਼ ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਕਰੇਗਾ ਭਲਕੇ ਸੁਣਵਾਈ

ਸਿੱਧੂ ਖ਼ਿਲਾਫ਼ ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ਕਰੇਗਾ ਭਲਕੇ ਸੁਣਵਾਈ

Published on

----------- Advertisement -----------

ਚੰਡੀਗੜ੍ਹ : -ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਨਵੀਂ ਮੁਸੀਬਤ ਵਧਦੀ ਨਜ਼ਰ ਆ ਰਹੀ ਹੈ ਕਿਉਂਕਿ ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਕੇਸ ਵਿੱਚ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਛੱਡਣ ਦੇ ਮਈ 2018 ਦੇ ਹੁਕਮਾਂ ਦੀ ਸਮੀਖਿਆ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ, ਜਿਸ ਵਿੱਚ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ|
ਰਿਪੋਰਟਾਂ ਅਨੁਸਾਰ, ਸੁਪਰੀਮ ਕੋਰਟ ਦੀ ਜਸਟਿਸ ਖਾਨਵਿਲਕਰ ਦੀ ਅਗਵਾਈ ਵਾਲੀ ਬੈਂਚ ਭਲਕੇ ਪੀੜਤ ਪਰਿਵਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰੇਗੀ, ਜਿਸ ਵਿੱਚ 15 ਮਈ, 2018 ਦੇ ਆਪਣੇ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ 1988 ਦੇ ਰੋਡ ਰੇਜ ਕੇਸ ਵਿੱਚ ਸਿੱਧੂ ਨੂੰ 1,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਸਾਲ 1988 ਦੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ 15 ਮਈ 2018 ਨੂੰ ਸ: ਸਿੱਧੂ ਨੂੰ ਕੇਵਲ ਇਕ ਹਜ਼ਾਰ ਰੁਪਏ ਜੁਰਮਾਨਾ ਕਰਕੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ।

27 ਦਸੰਬਰ 1988 ਨੂੰ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸੰਧੂ ਦੀ ਪਟਿਆਲਾ ਵਿੱਚ ਪਾਰਕਿੰਗ ਵਾਲੀ ਥਾਂ ਨੂੰ ਲੈ ਕੇ ਗੁਰਨਾਮ ਨਾਲ ਬਹਿਸ ਹੋ ਗਈ ਸੀ। ਦੋਵਾਂ ਨੇ ਕਥਿਤ ਤੌਰ ‘ਤੇ ਗੁਰਨਾਮ ਨੂੰ ਆਪਣੀ ਕਾਰ ਤੋਂ ਬਾਹਰ ਖਿੱਚ ਲਿਆ ਅਤੇ ਉਸ ਨਾਲ ਕੁੱਟ ਮਾਰ ਕੀਤੀ। ਬਾਅਦ ਵਿਚ ਗੁਰਨਾਮ ਦੀ ਮੌਤ ਹੋ ਗਈ। ਸਿੱਧੂ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ 2006 ਵਿੱਚ ਉਸ ਨੂੰ ਦੋਸ਼ੀ ਠਹਿਰਾਇਆ ਸੀ।

ਵੀਰਵਾਰ ਨੂੰ ਜਸਟਿਸ ਏ.ਐਮ. ਖ਼ਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੇ ਦੂਹਰੇ ਬੈਂਚ ਵੱਲੋਂ ਇਸ ਮਾਮਲੇ ’ਤੇ ਸੁਣਵਾਈ ਹੋਵੇਗੀ। ਇਹ ਕੇਸ ਗੁਰਨਾਮ ਸਿੰਘ ਨਾਂਅ ਦੇ ਪਟਿਆਲਾ ਦੇ ਵਾਸੀ ਇਕ ਵਿਅਕਤੀ ਦੇ ਪਰਿਵਾਰਕ ਮੈਂਬਰ ਵੱਲੋਂ ਦਾਇਰ ਕਰਦਿਆਂ ਮੰਗ ਕੀਤੀ ਗਈ ਹੈ ਕਿ ਸੁਪਰੀਮ ਕੋਰਟ ਆਪਣੇ 2018 ਦੇ ਫ਼ੈਸਲੇ ’ਤੇ ਪੁਨਰ ਵਿਚਾਰ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...