October 28, 2026, 12:44 pm
----------- Advertisement -----------
HomeNewsBreaking Newsਬਰਫੀਲੇ ਤੂਫਾਨ ਦੀ ਚਪੇਟ 'ਚ ਆਉਣ ਨਾਲ ਫੌਜ ਦੇ 7 ਜਵਾਨ ਸ਼ਹੀਦ,...

ਬਰਫੀਲੇ ਤੂਫਾਨ ਦੀ ਚਪੇਟ ‘ਚ ਆਉਣ ਨਾਲ ਫੌਜ ਦੇ 7 ਜਵਾਨ ਸ਼ਹੀਦ, PM ਮੋਦੀ ਨੇ ਟਵੀਟ ਕਰ ਪ੍ਰਗਟਾਇਆ ਦੁੱਖ

Published on

----------- Advertisement -----------

ਅਰੁਣਾਚਲ ਪ੍ਰਦੇਸ਼ ‘ਚ ਐਤਵਾਰ ਨੂੰ ਫੌਜ ਦੇ 7 ਜਵਾਨ ਬਰਫੀਲੇ ਤੂਫਾਨ ਦੀ ਚਪੇਟ ‘ਚ ਆ ਗਏ। ਬਰਫੀਲੇ ਤੂਫਾਨ ‘ਚ ਲਾਪਤਾ ਹੋਏ ਫੌਜ ਦੇ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਦਸ ਦਈਏ ਕਿ ਸੋਮਵਾਰ ਨੂੰ ਇਸ ਘਟਨਾ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਕਰਦੇ ਹੋਏ ਫੌਜ ਨੇ ਕਿਹਾ ਸੀ ਕਿ ਗਸ਼ਤ ਕਰ ਰਹੀ ਫੌਜ ਦੀ ਟੀਮ ਅਰੁਣਾਚਲ ‘ਚ ਬਰਫੀਲੇ ਤੂਫਾਨ ਦੀ ਲਪੇਟ ‘ਚ ਆ ਗਈ ਹੈ। ਉਦੋਂ ਤੋਂ ਹੀ ਫੌਜ ਦਾ ਬਚਾਅ ਕਾਰਜ ਜਾਰੀ ਸੀ। ਬਚਾਅ ਮੁਹਿੰਮ ਦੌਰਾਨ ਫੌਜ ਨੇ ਦੱਸਿਆ ਸੀ ਕਿ ਇਨ੍ਹਾਂ ਸਾਰੇ ਜਵਾਨਾਂ ਨੂੰ ਬਚਾਉਣ ਲਈ ਇਕ ਵਿਸ਼ੇਸ਼ ਟੀਮ ਨੂੰ ਹਵਾਈ ਜਹਾਜ਼ ਰਾਹੀਂ ਮੌਕੇ ‘ਤੇ ਭੇਜਿਆ ਗਿਆ ਸੀ। ਹਾਲਾਂਕਿ ਦੋ ਦਿਨ ਚੱਲੇ ਆਪ੍ਰੇਸ਼ਨ ਤੋਂ ਬਾਅਦ ਵੀ ਕਿਸੇ ਵੀ ਜਵਾਨ ਨੂੰ ਬਚਾਇਆ ਨਹੀਂ ਜਾ ਸਕਿਆ।
ਜਵਾਨਾਂ ਦੇ ਸ਼ਹੀਦ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। PM ਮੋਦੀ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਬਰਫ਼ੀਲੇ ਤੂਫ਼ਾਨ ਕਾਰਨ ਭਾਰਤੀ ਫ਼ੌਜ ਦੇ ਜਵਾਨਾਂ ਦੀ ਜਾਨ ਜਾਣ ਤੋਂ ਦੁਖੀ ਹਾਂ। ਅਸੀਂ ਆਪਣੇ ਦੇਸ਼ ਲਈ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਕਦੇ ਨਹੀਂ ਭੁਲਾਂਗੇ। ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ।
ਜਿਕਰਯੋਗ ਹੈ ਕਿ ਸ਼ਹੀਦ ਹੋਏ ਜਵਾਨਾਂ ਦੇ ਨਾਮ ਹੌਲਦਾਰ ਜੁਗਲ ਕਿਸ਼ੋਰ, ਰਾਈਫ਼ਲਮੈਨ ਅਰੁਣ ਕੱਟਲ, ਅਕਸ਼ੈ ਪਠਾਨੀਆ, ਵਿਸ਼ਾਲ ਸ਼ਰਮਾ, ਰਾਕੇਸ਼ ਸਿੰਘ, ਅੰਕੇਸ਼ ਭਾਰਦਵਾਜ ਅਤੇ ਗਨਰ ਗੁਰਬਾਜ਼ ਸਿੰਘ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...