September 6, 2026, 2:32 am
----------- Advertisement -----------
HomeNewsBreaking Newsਦਰਬਾਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲਾ: ਮੁਲਜ਼ਮ ਵਿਅਕਤੀ ਸਬੰਧੀ ਜਾਣਕਾਰੀ ਦੇਣ ਵਾਲੇ...

ਦਰਬਾਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲਾ: ਮੁਲਜ਼ਮ ਵਿਅਕਤੀ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ

Published on

----------- Advertisement -----------

ਅੰਮ੍ਰਿਤਸਰ, 25 ਦਸੰਬਰ 2021 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਮੁਲਜ਼ਮ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮੁਲਜ਼ਮ ਅਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਰੋਹ ਵਿਚ ਆਈ ਸੰਗਤ ਨੇ ਮੁਲਜ਼ਮ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਦਿੱਤੀ ਸੀ, ਪਰ ਘਟਨਾ ਦੀ ਤਹਿ ਤੱਕ ਜਾਣ ਲਈ ਮੁਲਜ਼ਮ ਦੀ ਪਛਾਣ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਮੁਲਜ਼ਮ ਦੀ ਪਛਾਣ ਨਾਲ ਸਬੰਧਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮੀ ਰਾਸ਼ੀ ਦੇਣ ਦੇ ਨਾਲ-ਨਾਲ ਉਸ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...