August 3, 2026, 7:21 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ 'ਚ ਵੀ ਉੱਠੇ ਬਾਗੀ ਸੁਰ: ਸੁਖਬੀਰ ਬਾਦਲ ਤੋਂ ਅਸਤੀਫੇ...

ਸ਼੍ਰੋਮਣੀ ਅਕਾਲੀ ਦਲ ‘ਚ ਵੀ ਉੱਠੇ ਬਾਗੀ ਸੁਰ: ਸੁਖਬੀਰ ਬਾਦਲ ਤੋਂ ਅਸਤੀਫੇ ਦੀ ਮੰਗ

Published on

----------- Advertisement -----------

ਜਲੰਧਰ : – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜੇ ਆਉਂਦੇ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਬਗਾਵਤ ਦੀ ਚੰਗਿਆੜੀ ਵੀ ਭੜਕਣ ਲੱਗੀ ਹੈ। ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਹੋਈ ਕਰਾਰੀ ਹਾਰ ਦੇ ਮੱਦੇਨਜ਼ਰ ਟਕਸਾਲੀ ਅਕਾਲੀਆਂ ਨੇ ਲੀਡਰਸ਼ਿਪ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਹਾਰ ਦਾ ਦੋਸ਼ ਬਾਦਲ ਪਰਿਵਾਰ ‘ਤੇ ਮੜ੍ਹਦਿਆਂ ਪੰਥਕ ਪਾਰਟੀ ਨੂੰ ਪਰਿਵਾਰਿਕ ਪਾਰਟੀ ਬਣਾਉਣ ਦੇ ਦੋਸ਼ ਵੀ ਲਾਏ ਗਏ ਹਨ।
ਇੱਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਹ ਮੰਗ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਸਪੁੱਤਰ ਟੋਹੜਾ ਪਰਿਵਾਰ ਦੇ ਵਾਰਸ ਅਤੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਟੌਹੜਾ ਨੇ ਕੀਤੀ ਹੈ। ਟੌਹੜਾ ਨੇ ਕਿਹਾ ਕਿ ਪਾਰਟੀ ਦੀ ਹਾਰ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਗਲਤ ਫੈਸਲਿਆਂ ਕਾਰਨ ਹੋਈ ਹੈ। ਪ੍ਰਧਾਨ ਦਾ ਕੰਮ ਪਾਰਟੀ ਨੂੰ ਸੇਧ ਦੇਣਾ ਅਤੇ ਅੱਗੇ ਲਿਜਾਣਾ ਹੈ, ਪਰ ਜਦੋਂ ਤੋਂ ਸੁਖਬੀਰ ਬਾਦਲ ਨੇ ਸੱਤਾ ਸੰਭਾਲੀ ਹੈ, ਪਾਰਟੀ ਨਿਘਾਰ ਵੱਲ ਜਾ ਰਹੀ ਹੈ।
ਹੁਣ ਉਨ੍ਹਾਂ ਨੂੰ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਇਹ ਸਭ ਤੋਂ ਨਿਰਾਸ਼ਾਜਨਕ ਅਤੇ ਲਗਾਤਾਰ ਦੂਜੀ ਵੱਡੀ ਹਾਰ ਹੈ। ਵਿਧਾਨ ਸਭਾ ਚੋਣਾਂ ਵਿੱਚ ਅਜਿਹੀ ਬੁਰੀ ਹਾਰ ਦਾ ਸਿੱਧਾ ਮਤਲਬ ਇਹ ਹੈ ਕਿ ਪੰਜਾਬ ਦੇ ਲੋਕਾਂ ਨੇ ਬਾਦਲ ਪਰਿਵਾਰ ਦੀ ਅਗਵਾਈ ਨੂੰ ਸਵੀਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਲਈ ਬਾਦਲ ਨੂੰ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...