September 7, 2026, 7:37 pm
----------- Advertisement -----------
HomeNewsBreaking Newsਸ਼੍ਰੋਮਣੀ ਕਮੇਟੀ ਵਲੋਂ ਸਾਲ 2022-23 ਲਈ ਕਰੀਬ 9 ਅਰਬ 88 ਕਰੋੜ ਦਾ...

ਸ਼੍ਰੋਮਣੀ ਕਮੇਟੀ ਵਲੋਂ ਸਾਲ 2022-23 ਲਈ ਕਰੀਬ 9 ਅਰਬ 88 ਕਰੋੜ ਦਾ ਬਜਟ ਪਾਸ

Published on

----------- Advertisement -----------

ਅੰਮਿ੍ਤਸਰ : – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ 2022-23 ਦਾ ਬਜਟ ਇਜਲਾਸ ਅੱਜ 30 ਮਾਰਚ ਨੂੰ ਪੇਸ਼ ਕੀਤਾ। ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਵਲੋਂ ਸਾਲਾਨਾ ਬਜਟ ਪੇਸ਼ ਕੀਤਾ ਗਿਆ। ਬਜਟ ਇਜਲਾਸ ਲਈ ਸਮੂਹ ਮੈਂਬਰ ਸ਼ੋ੍ਮਣੀ ਕਮੇਟੀ ਨੂੰ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਅੰਮਿ੍ਤਸਰ ਵਿਖੇ ਸ਼ਾਮਲ ਹੋਣ ਦਾ ਸੱਦਾ ਪਹਿਲਾਂ ਹੀ ਭੇਜ ਦਿੱਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਵਲੋਂ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਲ 2022-23 ਲਈ ਕਰੀਬ 9 ਅਰਬ 88 ਕਰੋੜ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਆਮਦਨ ਨਾਲੋਂ 29 ਕਰੋੜ 70 ਲੱਖ 18 ਹਜ਼ਾਰ 795 ਰੁਪਏ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਵੱਖ-ਵੱਖ 12 ਅਹਿਮ ਮਤੇ ਪੜ੍ਹੇ ਗਏ, ਜਿਨ੍ਹਾਂ ਨੂੰ ਹਾਊਸ ਵਲੋਂ ਜੈਕਾਰਾ ਬੁਲਾ ਕੇ ਹੱਥ ਖੜ੍ਹੇ ਕਰਕੇ ਪ੍ਰਵਾਨਗੀ ਦਿੱਤੀ ਗਈ। ਬਜਟ ਵਿਚ ਗੁਰਦੁਆਰਾ ਸੈਕਸ਼ਨ 85, ਸ਼ੋ੍ਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਟਰੱਸਟਾਂ, ਪ੍ਰਰੈੱਸਾਂ ਆਦਿ ਲਈ ਹੋਣ ਵਾਲੇ ਖਰਚ ਲਈ ਬਜਟ ਰੱਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...