September 5, 2026, 7:25 pm
----------- Advertisement -----------
HomeNewsBreaking Newsਸ਼੍ਰੋਮਣੀ ਕਮੇਟੀ ਨੇ ਵਾਪਰੀ ਘਟਨਾ ਵਾਲੀ ਵਾਇਰਲ ਵੀਡੀਓ ਟੀ.ਵੀ. ਚੈੱਨਲਾਂ ’ਤੇ ਬਾਰ...

ਸ਼੍ਰੋਮਣੀ ਕਮੇਟੀ ਨੇ ਵਾਪਰੀ ਘਟਨਾ ਵਾਲੀ ਵਾਇਰਲ ਵੀਡੀਓ ਟੀ.ਵੀ. ਚੈੱਨਲਾਂ ’ਤੇ ਬਾਰ ਬਾਰ ਨਾ ਚਲਾਉਣ ਦੀ ਕੀਤੀ ਅਪੀਲ

Published on

----------- Advertisement -----------

ਅੰਮ੍ਰਿਤਸਰ, 23 ਦਸੰਬਰ 2021 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀਆਂ ਵਾਇਰਲ ਵੀਡੀਓ ਵੱਖ-ਵੱਖ ਚੈਨਲਾਂ ਵੱਲੋਂ ਕੀਤੀ ਜਾਂਦੀ ਵਿਚਾਰ-ਚਰਚਾ ਦੌਰਾਨ ਕਲਿੱਪ ਦੇ ਰੂਪ ਵਿਚ ਚਲਾਉਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕੀਤਾ।

ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੇਵਲ ਸਿੱਖ ਕੌਮ ਦਾ ਹੀ ਨਹੀਂ, ਬਲਕਿ ਸਮੁੱਚੀ ਮਾਨਵਤਾ ਲਈ ਸ਼ਰਧਾ ਤੇ ਸਤਿਕਾਰ ਦਾ ਮੁਕੱਦਸ ਅਸਥਾਨ ਹੈ, ਜਿਥੇ ਲੱਖਾਂ ਦੀ ਗਿਣਤੀ ਵਿਚ ਰੋਜ਼ਾਨਾ ਸ਼ਰਧਾਲੂ ਆਪਣਾ ਅਕੀਦਾ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਦੁਸ਼ਟ ਵਿਅਕਤੀ ਵੱਲੋਂ ਇਸ ਪਵਿੱਤਰ ਅਸਥਾਨ ਵਿਖੇ ਕੀਤੀ ਕੋਝੀ ਹਰਕਤ ਨੇ ਸਮੁੱਚੇ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਇਸ ਸਬੰਧੀ ਵਾਇਰਲ ਵੀਡੀਓ ਨੂੰ ਵੱਖ-ਵੱਖ ਚੈਨਲਾਂ ਵੱਲੋਂ ਘਟਨਾ ਸਬੰਧੀ ਕੀਤੀਆਂ ਜਾ ਰਹੀਆਂ ਵਿਚਾਰ ਚਰਚਾਵਾਂ ਸਮੇਂ ਬਾਰ-ਬਾਰ ਚਲਾਉਣ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚੈਨਲਾਂ ਵੱਲੋਂ ਇਸ ਮਸਲੇ ਉੱਪਰ ਵਿਚਾਰ ਚਰਚਾ ਕਰਨ/ਕਰਵਾਉਣ ’ਤੇ ਕੋਈ ਇਤਰਾਜ਼ ਨਹੀਂ, ਪਰ ਮਸਲਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਕਲਿੱਪ ਨੂੰ ਬਾਰ-ਬਾਰ ਚਲਾਉਣਾ ਠੀਕ ਨਹੀਂ ਹੈ। ਸ. ਸੁਖਦੇਵ ਸਿੰਘ ਨੇ ਵੱਖ-ਵੱਖ ਚੈਨਲਾਂ ਦੇ ਸੰਪਾਦਕ ਅਤੇ ਪ੍ਰਤੀਨਿਧਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਸ ਕਲਿੱਪ ਨੂੰ ਨਾ ਚਲਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...