October 25, 2026, 12:40 am
----------- Advertisement -----------
HomeNewsBreaking Newsਅਦਾਕਾਰ ਸ਼ਿਵ ਕੁਮਾਰ ਸੁਬਰਾਮਨੀਅਮ ਦਾ ਹੋਇਆ ਦੇਹਾਂਤ, ਆਲੀਆ ਭੱਟ ਦੀ ਫ਼ਿਲਮ 'ਚ...

ਅਦਾਕਾਰ ਸ਼ਿਵ ਕੁਮਾਰ ਸੁਬਰਾਮਨੀਅਮ ਦਾ ਹੋਇਆ ਦੇਹਾਂਤ, ਆਲੀਆ ਭੱਟ ਦੀ ਫ਼ਿਲਮ ‘ਚ ਕਰ ਚੁੱਕੇ ਹਨ ਕੰਮ

Published on

----------- Advertisement -----------

ਬਾਲੀਵੁੱਡ ਸਿਨੇਮਾ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ‘1942: ਏ ਲਵ ਸਟੋਰੀ’, ‘ਕਮੀਨੇ’, ‘2 ਸਟੇਟਸ’ ਅਤੇ ‘ਹਿਚਕੀ’ ਵਰਗੀਆਂ ਫਿਲਮਾਂ ‘ਚ ਨਜ਼ਰ ਆਏ ਅਭਿਨੇਤਾ ਸ਼ਿਵ ਕੁਮਾਰ ਸੁਬਰਾਮਨੀਅਮ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਨਾਲ ਬਾਲੀਵੁੱਡ ‘ਚ ਸੋਗ ਦਾ ਮਾਹੌਲ ਹੈ। ਮਸ਼ਹੂਰ ਫਿਲਮਕਾਰ ਹੰਸਲ ਮਹਿਤਾ ਨੇ ਸ਼ਿਵ ਕੁਮਾਰ ਸੁਬਰਾਮਨੀਅਮ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਇਮੋਸ਼ਨਲ ਨੋਟ ਸ਼ੇਅਰ ਕੀਤਾ ਹੈ। ਹੰਸਲ ਮਹਿਤਾ ਦੇ ਨੋਟ ‘ਚ ਲਿਖਿਆ, ‘ਬਹੁਤ ਹੀ ਦੁੱਖ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਬਾਲੀਵੁੱਡ ਦੇ ਦਿੱਗਜ ਅਤੇ ਪ੍ਰਤਿਭਾਸ਼ਾਲੀ ਅਭਿਨੇਤਾ ਸ਼ਿਵ ਕੁਮਾਰ ਸੁਬਰਾਮਨੀਅਮ ਦਾ ਦੇਹਾਂਤ ਹੋ ਗਿਆ ਹੈ।

ਉਹ ਇੱਕ ਪਿਆਰੀ ਅਤੇ ਸ਼ਾਨਦਾਰ ਸ਼ਖਸੀਅਤ ਸੀ। ਅਸੀਂ ਉਨ੍ਹਾਂ ਦੀ ਪਤਨੀ ਦਿਵਿਆ, ਮਾਤਾ-ਪਿਤਾ ਅਤੇ ਬੱਚਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ। ਉਨ੍ਹਾਂ ਦੇ ਦੋਸਤਾਂ ਅਤੇ ਪ੍ਰਸ਼ੰਸਕਾਂ ਨੂੰ ਵੀ ਹਮਦਰਦੀ। ਇਸ ਦੇ ਨਾਲ ਹੀ ਨੋਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਸ਼ਿਵ ਕੁਮਾਰ ਸੁਬਰਾਮਨੀਅਮ ਦਾ ਅੰਤਿਮ ਸੰਸਕਾਰ ਸੋਮਵਾਰ 11 ਅਪ੍ਰੈਲ ਨੂੰ ਸਵੇਰੇ 11 ਵਜੇ ਮੋਕਸ਼ਧਾਮ ਹਿੰਦੂ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਸ਼ਿਵ ਕੁਮਾਰ ਸੁਬਰਾਮਨੀਅਮ ਨੇ 2014 ਦੀ ਫਿਲਮ 2 ਸਟੇਟਸ ਵਿੱਚ ਵੀ ਕੰਮ ਕੀਤਾ ਸੀ।

ਇਸ ਫਿਲਮ ‘ਚ ਉਨ੍ਹਾਂ ਨੇ ਆਲੀਆ ਭੱਟ ਦੇ ਪਿਤਾ ਦਾ ਕਿਰਦਾਰ ਨਿਭਾਇਆ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਫਿਲਮਾਂ ਤੋਂ ਇਲਾਵਾ ਸ਼ਿਵ ਕੁਮਾਰ ਸੁਬਰਾਮਨੀਅਮ ਨੇ ਛੋਟੇ ਪਰਦੇ ‘ਤੇ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਸਨ। ਉਸਨੇ ਟੀਵੀ ‘ਮੁਕਤੀ ਬੰਧਨ’ ਵਿੱਚ ਵੀ ਕੰਮ ਕੀਤਾ। ਇਹ ਸ਼ੋਅ ਸਾਲ 2011 ਵਿੱਚ ਟੀਵੀ ਚੈਨਲ ਕਲਰਸ ਉੱਤੇ ਪ੍ਰਸਾਰਿਤ ਹੋਇਆ ਸੀ। ਇਸ ਸ਼ੋਅ ਵਿੱਚ ਵੀ ਸ਼ਿਵ ਕੁਮਾਰ ਸੁਬਰਾਮਨੀਅਮ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਉਨ੍ਹਾਂ ਦੇ ਪ੍ਰਸ਼ੰਸਕ ਅਤੇ ਨਜ਼ਦੀਕੀ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...