ਖਨੌਰੀ ਬਾਰਡਰ ’ਤੇ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਪੁਲਿਸ ਵਿਚ ਕਾਂਸਟੇਬਲ ਦੀ ਨੌਕਰੀ ਦਿੱਤੀ ਜਾਵੇਗੀ। ਪੰਜਾਬ ਪੁਲਿਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਗਿੱਲ ਨੇ ਇਹ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ। ਬੀਤੀ ਦੇਰ ਰਾਤ ਐਫਆਈਆਰ ਦਰਜ ਹੋਣ ਤੋਂ ਬਾਅਦ ਬੋਰਡ ਨੇ ਸ਼ੁਭਕਰਨ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ। ਅੱਜ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਸਰਹੱਦ ਵਿਖੇ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।
----------- Advertisement -----------
ਸ਼ੁਭਕਰਨ ਸਿੰਘ ਦੀ ਭੈਣ ਨੂੰ ਪੰਜਾਬ ਪੁਲਿਸ ਵਿੱਚ ਮਿਲੇਗੀ ਕਾਂਸਟੇਬਲ ਦੀ ਨੌਕਰੀ : ਸੁਖਚੈਨ ਸਿੰਘ ਗਿੱਲ
Published on
----------- Advertisement -----------
----------- Advertisement -----------


