November 14, 2026, 3:51 am
----------- Advertisement -----------
HomeNewsBreaking Newsਪਟਿਆਲਾ ਜੇਲ 'ਚ ਕਲਰਕ ਬਣੇ ਸਿੱਧੂ: ਜੇਲ ਪ੍ਰਸ਼ਾਸਨ ਨੇ ਫਾਈਲਾਂ ਦੇਖਣ ਦਾ...

ਪਟਿਆਲਾ ਜੇਲ ‘ਚ ਕਲਰਕ ਬਣੇ ਸਿੱਧੂ: ਜੇਲ ਪ੍ਰਸ਼ਾਸਨ ਨੇ ਫਾਈਲਾਂ ਦੇਖਣ ਦਾ ਕੰਮ ਸੌਂਪਿਆ

Published on

----------- Advertisement -----------

ਪਟਿਆਲਾ : – ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੱਧੂ ਹੁਣ ਕਲਰਕ ਬਣ ਗਏ ਹਨ। ਉਨ੍ਹਾਂ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕਲੈਰੀਕਲ ਦਾ ਕੰਮ ਸੌਂਪਿਆ ਗਿਆ ਹੈ। ਸਿੱਧੂ ਦੀ ਡਿਊਟੀ ਜੇਲ੍ਹ ਦਫ਼ਤਰ ਦੇ ਕੰਮ ਵਿੱਚ ਲਗਾ ਦਿੱਤੀ ਗਈ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਹੈ। ਸਿੱਧੂ ਦੀ ਜੇਲ੍ਹ ਅੰਦਰ ਸੁਰੱਖਿਆ ਵੀ ਪ੍ਰਬੰਧਕਾਂ ਲਈ ਚੁਣੌਤੀ ਬਣੀ ਹੋਈ ਹੈ। ਜਿਸ ਕਾਰਨ ਉਨ੍ਹਾਂ ਨੂੰ ਇਹ ਕੰਮ ਸੌਂਪਿਆ ਗਿਆ ਹੈ। ਸਿੱਧੂ ਦੀ ਸੁਰੱਖਿਆ ਦੇ ਮੱਦੇਨਜ਼ਰ ਉਹ ਜੇਲ੍ਹ ਦਫ਼ਤਰ ਦਾ ਕੰਮ ਬੈਰਕ ਤੋਂ ਹੀ ਕਰਨਗੇ। ਸਿੱਧੂ ਨੂੰ ਰੋਜ਼ਾਨਾ ਜੇਲ੍ਹ ਦਫ਼ਤਰ ਦੀਆਂ ਫਾਈਲਾਂ ਭੇਜੀਆਂ ਜਾਣਗੀਆਂ। ਉਨ੍ਹਾਂ ਦੀ ਡਿਊਟੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਇਸ ਸਮੇਂ ਦੌਰਾਨ ਉਹ ਕਿਸੇ ਵੀ ਸਮੇਂ ਫਾਈਲਾਂ ‘ਤੇ ਕੰਮ ਕਰ ਸਕਦੇ ਹਨ।
ਸਿੱਧੂ ਨੂੰ ਸੁਪਰੀਮ ਕੋਰਟ ਨੇ ਸਖ਼ਤ ਸਜ਼ਾ ਸੁਣਾਈ ਹੈ। ਅਜਿਹੀ ਸਥਿਤੀ ਵਿੱਚ, ਉਹ ਫੈਕਟਰੀਆਂ ਜਾਂ ਬੇਕਰੀਆਂ ਵਿੱਚ ਕੰਮ ਕਰ ਸਕਦੇ ਹਨ। ਹਾਲਾਂਕਿ ਸਿੱਧੂ ਦੀ ਸੁਰੱਖਿਆ ਵੀ ਚਿੰਤਾ ਦਾ ਵਿਸ਼ਾ ਹੈ। ਕਈ ਹੋਰ ਕੱਟੜ ਕੈਦੀ ਫੈਕਟਰੀਆਂ ਅਤੇ ਬੇਕਰੀਆਂ ਵਿੱਚ ਕੰਮ ਕਰਦੇ ਹਨ। ਅਜਿਹੇ ‘ਚ ਸਿੱਧੂ ਨੂੰ ਉਨ੍ਹਾਂ ਤੋਂ ਦੂਰ ਰੱਖਦੇ ਹੋਏ ਉਨ੍ਹਾਂ ਨੂੰ ਦਫਤਰ ‘ਚ ਬਿਠਾਇਆ ਗਿਆ।
ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਸਿੱਧੂ ਪੜ੍ਹੇ ਲਿਖੇ ਹੋਣ ਕਾਰਨ ਉਨ੍ਹਾਂ ਨੂੰ ਦਫ਼ਤਰ ਦਾ ਕਲੈਰੀਕਲ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੀ ਸੁਰੱਖਿਆ ਦਾ ਵੀ ਪੂਰਾ ਖਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਜੇਲ੍ਹ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...