May 26, 2026, 10:32 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਪਿਤਾ ਦੇ ਸੁਰੱਖਿਆ ਗਾਰਡ ਨੂੰ ਲੱਗੀ ਗੋਲੀ, ਬਲਕੌਰ ਸਿੰਘ...

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਸੁਰੱਖਿਆ ਗਾਰਡ ਨੂੰ ਲੱਗੀ ਗੋਲੀ, ਬਲਕੌਰ ਸਿੰਘ ਮੌਕੇ ‘ਤੇ ਨਹੀਂ ਸਨ ਮੌਜੂਦ

Published on

----------- Advertisement -----------

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਗਾਰਡ ਨੂੰ ਗੋਲੀ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਇੱਕ ਮੈਰਿਜ ਪੈਲੇਸ ਵਿੱਚ ਇੱਕ ਵਿਆਹ ਸਮਾਗਮ ਵਿੱਚ ਚਲਾਈ ਗਈ ਸੀ। ਗੋਲੀ ਚਲਾਉਣ ਵਾਲਾ ਕੋਈ ਹੋਰ ਨਹੀਂ ਬਲਕੌਰ ਸਿੰਘ ਦਾ ਦੂਜਾ ਸੁਰੱਖਿਆ ਗਾਰਡ ਹੈ। ਇਸ ਦੌਰਾਨ ਵਿਆਹ ਸਮਾਗਮ ਵਿੱਚ ਮੌਜੂਦ ਕਿਸੇ ਹੋਰ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
ਘਟਨਾ ਪੰਜਾਬ ਦੇ ਮਾਨਸਾ ਸ਼ਹਿਰ ਦੀ ਹੈ। ਵਿਆਹ ਸਮਾਗਮ ਦੌਰਾਨ ਬਲਕੌਰ ਸਿੰਘ ਦੀ ਸੁਰੱਖਿਆ ਹੇਠ ਤਾਇਨਾਤ ਗਾਰਡ ਨਵਜੋਤ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਨਵਜੋਤ ਨੇ ਵਿਆਹ ‘ਚ ਮੌਜੂਦ ਬਲਕੌਰ ਸਿੰਘ ਦੇ ਦੂਜੇ ਗੰਨਮੈਨ ਗੁਰਵਿੰਦਰ ਸਿੰਘ ‘ਤੇ ਆਪਣੇ ਹਥਿਆਰ ਨਾਲ ਗੋਲੀ ਚਲਾ ਦਿੱਤੀ। ਗੋਲੀ ਗੁਰਵਿੰਦਰ ਦੇ ਪੇਟ ਵਿੱਚ ਲੱਗੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਘਟਨਾ ਸਮੇਂ ਬਲਕੌਰ ਸਿੰਘ ਉਥੇ ਮੌਜੂਦ ਨਹੀਂ ਸਨ। ਫਿਲਹਾਲ ਪੁਲੀਸ ਨੇ ਨਵਜੋਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੇ ਘਟਨਾ ਵਿੱਚ ਜ਼ਖ਼ਮੀ ਹੋਏ ਗੁਰਵਿੰਦਰ ਸਿੰਘ ਨੂੰ ਤੁਰੰਤ ਮਾਨਸਾ ਦੇ ਹਸਪਤਾਲ ਪਹੁੰਚਾਇਆ। ਜਿੱਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਬਠਿੰਡਾ ਦੇ ਡਾਕਟਰਾਂ ਨੇ ਗੁਰਵਿੰਦਰ ਦੀ ਹਾਲਤ ਸਥਿਰ ਦੱਸੀ ਹੈ। ਇਸ ਦੇ ਨਾਲ ਹੀ ਪੁਲਿਸ ਗੁਰਵਿੰਦਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਵੀ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...