ਚੰਡੀਗੜ੍ਹ, 11 ਜਨਵਰੀ 2022 – ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ ਇਸ ਨੂੰ ਲੈ ਕ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਬਾਰੇ ਹਾਈਕਮਾਂਡ ਨਹੀਂ ਪੰਜਾਬ ਦੇ ਲੋਕ ਫੈਸਲਾ ਕਰਨਗੇ। ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੰਗਲਵਾਰ ਨੂੰ ਸਿਆਸੀ ਧਮਾਕਾ ਕੀਤਾ ਹੈ। ਕਾਂਗਰਸ ਦੇ ਚੋਣ ਮੈਨੀਫੈਸਟੋ ਤੋਂ ਪਹਿਲਾਂ ਸਿੱਧੂ ਨੇ ਚੰਡੀਗੜ੍ਹ ‘ਚ ਆਪਣਾ ਪੰਜਾਬ ਮਾਡਲ ਲਾਂਚ ਕੀਤਾ। ਇੰਨਾ ਹੀ ਨਹੀਂ, ਸਿੱਧੂ ਨੇ ਕਾਂਗਰਸ ਨੂੰ ਚੇਤਾਵਨੀ ਵੀ ਦਿੱਤੀ ਕਿ ਇਸ ‘ਤੇ ਉਨ੍ਹਾਂ ਦਾ ਸਿਆਸੀ ਭਵਿੱਖ ਨਿਰਭਰ ਕਰਦਾ ਹੈ ਤੇ ਉਹ ਹੁਣ ਸਮਝੌਤਾ ਨਹੀਂ ਕਰੇਗਾ। ਸਿੱਧੂ ਨੇ ਕਿਹਾ ਕਿ ਇਹ ਸਭ ਉਨ੍ਹਾਂ ਪਾਰਟੀ ਦੇ ਜਨਰਲ ਸਕੱਤਰ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਹੈ। ਇਹ ਮੈਨੀਫੈਸਟੋ ਵਿੱਚ ਜਾਣ ਤੋਂ ਪਹਿਲਾਂ ਉਨ੍ਹਾਂ ਕੋਲ ਜਾਵੇਗਾ।
ਖਾਸ ਗੱਲ ਇਹ ਵੀ ਹੈ ਕਿ ਸਿੱਧੂ ਦੇ ਪੰਜਾਬ ਮਾਡਲ ਦੇ ਪੋਸਟਰ ਤੋਂ ਸੀਐਮ ਚਰਨਜੀਤ ਚੰਨੀ ਦੀ ਫੋਟੋ ਗਾਇਬ ਸੀ। ਇਸ ਵਿੱਚ ਸਿਰਫ਼ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨਜ਼ਰ ਆ ਰਹੇ ਹਨ। ਸਿੱਧੂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪੰਜਾਬ ਕਿਸੇ ਦਾ ਨਹੀਂ। ਸਿੱਧੂ ਨੇ ਇੱਥੋਂ ਤੱਕ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਫੈਸਲਾ ਕਾਂਗਰਸ ਹਾਈਕਮਾਂਡ ਨਹੀਂ ਸਗੋਂ ਜਨਤਾ ਕਰੇਗੀ। ਸਿੱਧੂ ਆਪਣੇ ਪੰਜਾਬ ਮਾਡਲ ਨੂੰ ਲੈ ਕੇ ਕਾਫੀ ਸਰਗਰਮ ਹਨ। ਦੋ ਦਿਨ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਮਹਿਲਾ ਸਸ਼ਕਤੀਕਰਨ, ਸ਼ਹਿਰੀ ਰੁਜ਼ਗਾਰ ਦੀ ਗਾਰੰਟੀ, ਸ਼ਰਾਬ ਦੇ ਕਾਰੋਬਾਰ ਵਿੱਚ ਪਾਇਰੇਸੀ ਨੂੰ ਰੋਕਣ ਅਤੇ ਕੇਬਲ ਕਾਰੋਬਾਰ ਵਿੱਚ ਮੁਕਾਬਲਾ ਪੈਦਾ ਕਰਕੇ ਦਬਦਬਾ ਤੋੜਨ ਵਰਗੇ ਮੁੱਦਿਆਂ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਵਾਰ ਚੋਣ ਲੜਨ ਅਤੇ ਜੁਗਾੜ ਸਿਸਟਮ ਨਹੀਂ ਚੱਲੇਗਾ ਸਗੋਂ ਹੁਣ ਕਾਂਗਰਸ ਸ਼ਾਸਨ ਸੁਧਾਰ ਦੀ ਗੱਲ ਕਰੇਗੀ।











