July 28, 2026, 4:18 pm
----------- Advertisement -----------
HomeNewsBreaking Newsਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

Published on

----------- Advertisement -----------

ਅੰਮ੍ਰਿਤਸਰ, 21 ਜੂਨ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਡਿਪਟੀ ਲੀਡਰ ਸ. ਗੁਰਮੀਤ ਸਿੰਘ ਬੂਹ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ 340 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 317 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸੰਗਤ ਅੰਦਰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਵੱਡੀ ਤਾਂਘ ਹੈ, ਜਿਸ ਲਈ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜ਼ੇ ਦੇਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ।

ਇਸੇ ਦੌਰਾਨ ਜਥੇ ਦੇ ਆਗੂ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ’ਚ ਸ਼ਾਮਲ ਸ਼ਰਧਾਲੂ ਪਹਿਲੇ ਪਾਤਸ਼ਾਹ ਜੀ ਦੀ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨਗੇ। ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਉਪਰੰਤ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ।

ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਪਲਵਿੰਦਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...