June 16, 2026, 6:53 pm
----------- Advertisement -----------
HomeNewsBreaking Newsਜਬਰ ਜਨਾਹ ਮਾਮਲੇ 'ਚ MLA ਬੈਂਸ ਨੂੰ ਰਾਹਤ, ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ...

ਜਬਰ ਜਨਾਹ ਮਾਮਲੇ ‘ਚ MLA ਬੈਂਸ ਨੂੰ ਰਾਹਤ, ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ

Published on

----------- Advertisement -----------

ਲੁਧਿਆਣਾ : – ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਬਲਾਤਕਾਰ ਦੇ ਇੱਕ ਕਥਿਤ ਮਾਮਲੇ ਵਿੱਚ ਬੈਂਸ ਨੂੰ 3 ਫਰਵਰੀ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਵੀਰਵਾਰ ਨੂੰ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕਰੇਗਾ। ਬੈਂਸ ਲੁਧਿਆਣਾ ਦੇ ਹਲਕਾ ਆਤਮਨਗਰ ਤੋਂ ਵਿਧਾਇਕ ਹਨ।
ਇਸ ਮਾਮਲੇ ਵਿੱਚ ਪੀੜਤ ਨੇ ਪਹਿਲਾਂ 16 ਨਵੰਬਰ 2020 ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ ਪਰ ਪੁਲੀਸ ਨੇ ਸ਼ਿਕਾਇਤ ‘ਤੇ ਪੀੜਤ ਨੇ ਕੋਈ ਕਾਰਵਾਈ ਨਹੀਂ ਕੀਤੀ। ਮਾਮਲੇ ਨੂੰ ਜਾਂਚ ਦੇ ਨਾਂ ‘ਤੇ ਹੀ ਟਾਲ ਦਿੱਤਾ ਗਿਆ।
ਅਖ਼ੀਰ ਪੀੜਤ ਨੇ ਸਥਾਨਕ ਅਦਾਲਤ ਦੀ ਸ਼ਰਨ ਲਈ। 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਸਿੰਘ ਦੀ ਅਦਾਲਤ ਨੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲੀਸ ਨੇ ਵਿਧਾਇਕ ਬੈਂਸ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।
ਅਦਾਲਤ ਨੇ ਇਸ ਮਾਮਲੇ ਵਿੱਚ ਦੋ ਮਹੀਨਿਆਂ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਲਈ ਕਿਹਾ ਸੀ, ਇਸ ਦੇ ਬਾਵਜੂਦ ਪੁਲੀਸ ਨੇ ਕਰੀਬ ਚਾਰ ਮਹੀਨਿਆਂ ਬਾਅਦ 11 ਨਵੰਬਰ 2021 ਨੂੰ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ। ਅਜੇ ਤੱਕ ਇਸ ਮਾਮਲੇ ਵਿੱਚ ਇੱਕ ਵੀ ਮੁਲਜ਼ਮ ਪੁਲੀਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਹੈ। ਪੀੜਤ ਦੇ ਵਕੀਲ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਵੀਰਵਾਰ ਨੂੰ ਪੁਲਸ ਨੇ ਅਦਾਲਤ ‘ਚ ਕਿਹਾ ਕਿ ਉਹ ਦੋਸ਼ੀਆਂ ਨੂੰ ਫੜਨ ਲਈ ਉਨ੍ਹਾਂ ਦੇ ਘਰ ਗਏ ਸਨ ਪਰ ਉਨ੍ਹਾਂ ਨੂੰ ਉਥੇ ਕੋਈ ਨਹੀਂ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...