September 11, 2026, 4:04 am
----------- Advertisement -----------
HomeNewsBreaking Newsਬੇਅਦਬੀ ਮਾਮਲਿਆਂ ਨੂੰ ਲੈ ਕੇ SIT ਬਣਾਈ, ਦੋ ਦਿਨਾਂ 'ਚ ਦੇਵੇਗੀ ਰਿਪੋਰਟ

ਬੇਅਦਬੀ ਮਾਮਲਿਆਂ ਨੂੰ ਲੈ ਕੇ SIT ਬਣਾਈ, ਦੋ ਦਿਨਾਂ ‘ਚ ਦੇਵੇਗੀ ਰਿਪੋਰਟ

Published on

----------- Advertisement -----------

ਚੰਡੀਗ਼ੜ੍ਹ, 19 ਦਸੰਬਰ- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਡੀ.ਸੀ.ਪੀ. ਲਾਅ ਐਂਡ ਆਰਡਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ, ਜੋ ਦੋ ਦਿਨਾਂ ਵਿਚ ਜਾਂਚ ਰਿਪੋਰਟ ਪੇਸ਼ ਕਰੇਗੀ।

ਰੰਧਾਵਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਇਸ ਘਟਨਾ ਦੀ ਡੂੰਘਾਈ ਤੱਕ ਪਹੁੰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਹੋਈ ਹੈ ਅਤੇ ਇਸ ਘਟਨਾ ਦੇ ਹਰ ਪਹਿਲੂ ਉਤੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਰੰਧਾਵਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਰੀਬ ਸਵੇਰੇ 11.30 ਵਜੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਅੰਦਰ ਸੀ ਅਤੇ ਪਰਿਕਰਮਾ ਵਿੱਚ ਲੇਟਿਆ ਰਿਹਾ ਜਿਸ ਤੋਂ ਲੱਗਦਾ ਹੈ ਕਿ ਉਹ ਕਿਸੇ ਨਿਸ਼ਾਨੇ ਨਾਲ ਹੀ ਇਥੇ ਆਇਆ ਹੋਇਆ ਸੀ। ਬੇਅਦਬੀ ਘਟਨਾ ਦੇ ਦੋਸ਼ੀ ਦੀ ਅਜੇ ਤੱਕ ਕੋਈ ਸ਼ਨਾਖਤ ਨਹੀ ਹੋਈ ਹੈ ਅਤੇ ਦੋਸ਼ੀ ਦਾ ਪੋਸਟ ਮਾਰਟਮ ਵੀ ਜਲਦ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਬਾਹਰ ਬਜ਼ਾਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਰਸਤੇ ਤੋਂ ਆਇਆ ਅਤੇ ਇਸ ਦੇ ਨਾਲ ਹੋਰ ਕੌਣ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਮਿਲ ਕੇ ਇਸ ਘਟਨਾ ਦੀ ਪੂਰੀ ਜਾਂਚ ਕਰੇਗੀ।

ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣਗੇ ਕਿ ਸੂਬੇ ਦੇ ਸਾਰੇ ਗੁਰਦੁਆਰਿਆਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਇਹ ਸਾਰੇ ਕੰਮ ਕਰਦੇ ਹੋਣ। ਇਕ ਸਵਾਬ ਦੇ ਜਵਾਬ ਵਿਚ ਸ. ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਗਿਆ ਤੋ ਬਿਨਾਂ ਪੁਲਿਸ ਸ੍ਰੀ ਦਰਬਾਰ ਸਾਹਿਬ ਵਿਖੇ ਦਾਖਲ ਨਹੀਂ ਹੋ ਸਕਦੀ।

ਰੰਧਾਵਾ ਨੇ ਕਿਹਾ ਕਿ ਡੀਜੀਪੀ ਅਤੇ ਸੂਬੇ ਦੇ ਸਮੂਹ ਪੁਲਿਸ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਾਰੇ ਧਾਰਮਿਕ ਅਸਥਾਨਾਂ ਗੁਰਦੁਆਰਿਆਂ, ਮੰਦਿਰਾਂ, ਮਸਜਿਦ ਤੇ ਗਿਰਜਾ ਘਰਾਂ ਦੇ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਸਾਰੇ ਧਾਰਮਿਕ ਅਸਥਾਨਾਂ ਅਤੇ ਪਵਿੱਤਰ ਗ੍ਰੰਥਾਂ ਦੀ ਸੀ.ਸੀ.ਟੀ.ਵੀ. ਫੁਟੇਜ ਯਕੀਨੀ ਬਣਾਉਣ ਦੇ ਨਾਲ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਸਥਾਪਤ ਕਰ ਕੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਹ ਅਸਥਾਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਸੁਸ਼ੋਭਿਤ ਹਨ, ਉੱਥੇ ਕੋਈ ਨਾ ਕੋਈ ਜ਼ਰੂਰ ਮੌਜੂਦ ਹੋਵੇ।

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਾਲ 2018 ਵਿਚ ਹੀ ਧਾਰਾ 295 ਵਿਚ ਸੋਧ ਕਰਕੇ 295 ਏ ਧਾਰਾ ਜੋੜਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਸੀ ਪਰ ਅਜੇ ਤੱਕ ਇਸ ਸਬੰਧੀ ਕੇੰਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਧਾਰਾ 295 ਏ ਅਧੀਨ ਜੇਕਰ ਕੋਈ ਵਿਅਕਤੀ ਕਿਸੇ ਵੀ ਧਰਮ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ 10 ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖਣਗੇ ਕਿ ਇਸ ਧਾਰਾ ਨੂੰ ਪਾਸ ਕੀਤਾ ਜਾਵੇ।

ਰੰਧਾਵਾ ਨੇ ਕਿਹਾ ਕਿ ਸਾਰੇ ਪੰਜਾਬੀ ਆਪਸੀ ਭਾਈਚਾਰਕ ਸਾਂਝ ਨਾਲ ਮਿਲ ਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਡੱਟ ਕੇ ਮੁਕਾਬਲਾ ਕਰਨਗੇ ਅਤੇ ਕਿਸੇ ਨੂੰ ਵੀ ਹਾਲਤ ਵਿੱਚ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਹੋਣ ਨਹੀਂ ਦੇਵਾਂਗੇ।

ਬੀਤੀ 18 ਦਸੰਬਰ ਦੀ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਹੁਣ ਪਲਿਸ ਨੇ ਐਫ ਆਈ ਆਰ ਦਰਜ ਕਰ ਲਈ ਹੈ। ਪੁਲਿਸ ਵੱਲੋਂ ਧਾਰਾ 295ਏ ਅਤੇ 307 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦਰਬਾਰ ਸਾਹਿਬ ‘ਚ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਦੀ ਸ਼ਨਾਖਤ ਨਹੀਂ ਹੋ ਸਕੀ ਹੈ ਅਤੇ ਮੁਲਜ਼ਮ ਦੀ ਲਾਸ਼ ਨੂੰ ਸ਼ਨਾਖਤ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਦੋਂ ਤੱਕ ਮੁਲਜ਼ਮ ਦਾ ਪੋਸਟ ਮਾਰਟਮ ਨਹੀਂ ਹੋ ਸਕੇਗਾ ਜਦੋਂ ਤਕ ਉਸ ਦੀ ਸ਼ਨਾਖਤ ਨਹੀਂ ਹੋ ਜਾਂਦੀ ਹੈ।

ਇਸ ਤੋਂ ਬਿਨਾ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦੇ ਯਤਨ ਤੋਂ ਬਾਅਦ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

18 ਦਸੰਬਰ ਦੀ ਸ਼ਾਮ ਨੂੰ ਜਿਸ ਸਮੇਂ ਦਰਬਾਰ ਸਾਹਿਬ ‘ਚ ਰਹਿਰਾਸ ਸਾਹਿਬ ਜੀ ਦਾ ਪਾਠ ਹੋ ਰਿਹਾ ਸੀ ਅਤੇ ਸ਼ਰਧਾਲੂ ਮੱਥਾ ਟੇਕ ਰਹੇ ਸਨ ਤਾਂ ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ ਕੇ ਕ੍ਰਿਪਾਨ ਚੁੱਕ ਕੇ ਬੇਅਦਬੀ ਕੀਤੀ। ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਚੌਕਸ ਸੇਵਾਦਾਰਾਂ ਨੇ ਕਾਬੂ ਕਰ ਲਿਆ ਗਿਆ।

ਦੱਸਣਯੋਗ ਹੈ ਕਿ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਵਾਪਰੀ ਤਾਂ ਉਸ ਤੋਂ ਬਾਅਦ ਸਿੱਖ ਸੰਗਤ ‘ਚ ਰੋਸ ਫੈਲ ਗਿਆ ਅਤੇ ਜਿਸ ਤੋਂ ਬਾਅਦ ਜਦੋਂ ਭੀੜ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...