September 3, 2026, 12:10 pm
----------- Advertisement -----------
HomeNewsBreaking Newsਖੇਡ ਮੰਤਰੀ 'ਤੇ ਛੇੜਛਾੜ ਦਾ ਮਾਮਲਾ: ਜੂਨੀਅਰ ਕੋਚ ਦਾ ਇਲਜ਼ਾਮ ਕਰੋੜਾਂ ਰੁਪਏ...

ਖੇਡ ਮੰਤਰੀ ‘ਤੇ ਛੇੜਛਾੜ ਦਾ ਮਾਮਲਾ: ਜੂਨੀਅਰ ਕੋਚ ਦਾ ਇਲਜ਼ਾਮ ਕਰੋੜਾਂ ਰੁਪਏ ਅਤੇ ਵਿਦੇਸ਼ ਭੇਜਣ ਦਾ ਮਿਲ ਰਿਹਾ ਆਫਰ

Published on

----------- Advertisement -----------

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਦੋਸ਼ ਲਗਾਉਣ ਤੋਂ ਬਾਅਦ ਅੱਜ ਪੁਲਿਸ ਨੇ ਪੀੜਤ ਜੂਨੀਅਰ ਕੋਚ ਦੇ ਘਰ ਤਿੰਨ-ਚਾਰ ਵਾਰ ਆ ਚੁੱਕੀ ਹੈ। ਇਸ ਨੂੰ ਲੈ ਕੇ ਅੱਜ ਸੈਕਟਰ-26 ਥਾਣੇ ਦੀ ਪੁਲੀਸ ਨੇ ਮਹਿਲਾ ਕੋਚ ਤੋਂ ਕਰੀਬ ਅੱਠ ਘੰਟੇ ਪੁੱਛਗਿੱਛ ਕੀਤੀ। ਇਸ ਦੌਰਾਨ ਪੀੜਤ ਕੋਚ ਨੇ ਕਈ ਹੈਰਾਨ ਕਰਨ ਵਾਲੇ ਬਿਆਨ ਦਿੱਤੇ ਹਨ। ਪੀੜਤਾ ਨੇ ਕਿਹਾ ਕਿ ਉਸ ਨੂੰ ਆਪਣਾ ਮੂੰਹ ਬੰਦ ਰੱਖਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਅਤੇ ਵਿਦੇਸ਼ ਭੇਜਣ ਲਈ ਆਫਰ ਦਿੱਤਾ ਗਿਆ।
ਪੀੜਤ ਨੇ ਦੱਸਿਆ ਕਿ ਅਸੀਂ ਇਸ ਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ ਹੈ। ਜੂਨੀਅਰ ਮਹਿਲਾ ਕੋਚ ਅੱਜ ਸਵੇਰੇ 11 ਵਜੇ ਥਾਣੇ ਪੁੱਜੀ ਸੀ। ਮਹਿਲਾ ਕੋਚ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਡ ਮੰਤਰੀ ਸੰਦੀਪ ਸਿੰਘ ਅਸਤੀਫਾ ਨਹੀਂ ਦਿੰਦੇ ਉਦੋਂ ਤੱਕ ਜਾਂਚ ਪ੍ਰਭਾਵਿਤ ਰਹੇਗੀ। ਅੱਜ ਸਵੇਰੇ ਹੀ ਮੁੱਖ ਮੰਤਰੀ ਦਾ ਬਿਆਨ ਸੁਣਿਆ, ਜਿਸ ਵਿੱਚ ਮੁੱਖ ਮੰਤਰੀ ਖੁਦ ਸੰਦੀਪ ਸਿੰਘ ਦਾ ਪੱਖ ਲੈ ਰਹੇ ਹਨ।
ਮਹਿਲਾ ਕੋਚ ਦਾ ਕਹਿਣਾ ਹੈ, ‘ਚੰਡੀਗੜ੍ਹ ਪੁਲਿਸ ਨੇ ਮੇਰੇ ‘ਤੇ ਕੋਈ ਦਬਾਅ ਨਹੀਂ ਪਾਇਆ। ਮੇਰੇ ‘ਤੇ ਹਰਿਆਣਾ ਪੁਲਿਸ ਨੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਮੈਨੂੰ ਕਿਸੇ ਵੀ ਦੇਸ਼ ਵਿੱਚ ਜਾਣ ਲਈ ਫ਼ੋਨ ਕਾਲਾਂ ਆ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਤੁਹਾਨੂੰ 1 ਮਹੀਨੇ ਲਈ 1 ਕਰੋੜ ਰੁਪਏ ਦਿੱਤੇ ਜਾਣਗੇ।
ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਸ਼ਿਕਾਇਤਕਰਤਾ ਮਹਿਲਾ ਕੋਚ ਨੇ ਕਰੀਬ 25 ਪੰਨਿਆਂ ‘ਤੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...