July 25, 2026, 8:52 am
----------- Advertisement -----------
HomeNewsBreaking Newsਸ਼੍ਰੀਨਿਵਾਸੁਲੁ ਸ਼ੈਟੀ ਬਣਨਗੇ SBI ਦੇ ਅਗਲੇ ਚੇਅਰਮੈਨ, ਦਿਨੇਸ਼ ਖਾਰਾ ਹੋਣਗੇ ਸੇਵਾਮੁਕਤ

ਸ਼੍ਰੀਨਿਵਾਸੁਲੁ ਸ਼ੈਟੀ ਬਣਨਗੇ SBI ਦੇ ਅਗਲੇ ਚੇਅਰਮੈਨ, ਦਿਨੇਸ਼ ਖਾਰਾ ਹੋਣਗੇ ਸੇਵਾਮੁਕਤ

Published on

----------- Advertisement -----------


ਵਿੱਤੀ ਸੇਵਾਵਾਂ ਸੰਸਥਾਨ ਬਿਊਰੋ (FSIB) ਨੇ ਭਾਰਤੀ ਸਟੇਟ ਬੈਂਕ ਯਾਨੀ SBI ਦੇ ਅਗਲੇ ਚੇਅਰਮੈਨ ਵਜੋਂ ਚੱਲਾ ਸ਼੍ਰੀਨਿਵਾਸੁਲੁ ਸ਼ੈਟੀ ਦੀ ਸਿਫ਼ਾਰਸ਼ ਕੀਤੀ ਹੈ। FSIB, ਜੋ ਕਿ ਕੇਂਦਰ ਸਰਕਾਰ ਦੇ ਅਧੀਨ ਆਉਂਦਾ ਹੈ, ਨੇ ਸ਼ਨੀਵਾਰ ਨੂੰ ਕਿਹਾ ਕਿ ਮੌਜੂਦਾ ਮਾਪਦੰਡਾਂ ਅਤੇ ਉਸਦੇ ਕੁੱਲ ਅਨੁਭਵ ਨੂੰ ਧਿਆਨ ਵਿੱਚ ਰੱਖਦੇ ਹੋਏ, ਬਿਊਰੋ SBI ਦੀ ਪ੍ਰਧਾਨਗੀ ਲਈ ਛੱਲਾ ਸ਼੍ਰੀਨਿਵਾਸੁਲੁ ਸ਼ੈਟੀ ਦੀ ਸਿਫ਼ਾਰਸ਼ ਕਰਦਾ ਹੈ।

ਸ਼ੈਟੀ ਕੋਲ ਐਸਬੀਆਈ ਵਿੱਚ 36 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਵਰਤਮਾਨ ਵਿੱਚ ਇੰਟਰਨੈਸ਼ਨਲ ਬੈਂਕਿੰਗ, ਗਲੋਬਲ ਮਾਰਕਿਟ ਅਤੇ ਤਕਨਾਲੋਜੀ ਵਿਭਾਗ ਦੀ ਦੇਖਭਾਲ ਕਰਦਾ ਹੈ। ਬੈਂਕ ਦੇ ਮੌਜੂਦਾ ਚੇਅਰਮੈਨ ਦਿਨੇਸ਼ ਖਾਰਾ 63 ਸਾਲ ਦੇ ਹੋ ਕੇ 28 ਅਗਸਤ ਨੂੰ ਸੇਵਾਮੁਕਤ ਹੋ ਰਹੇ ਹਨ। SBI ਦੇ ਚੇਅਰਮੈਨ ਦੇ ਅਹੁਦੇ ਲਈ 63 ਸਾਲ ਦੀ ਉਪਰਲੀ ਉਮਰ ਸੀਮਾ ਹੈ।

FSIB ਦੀ ਜਨਤਕ ਖੇਤਰ ਦੀਆਂ ਵਿੱਤੀ ਸੰਸਥਾਵਾਂ ਵਿੱਚ ਸੀਨੀਅਰ ਅਧਿਕਾਰੀਆਂ ਦੀ ਨਿਯੁਕਤੀ ਦੀ ਜ਼ਿੰਮੇਵਾਰੀ ਹੈ। ਐਫਐਸਆਈਬੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ, ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਦੀ ਨਿਯੁਕਤੀ ਕਮੇਟੀ ਅੰਤਮ ਫੈਸਲਾ ਲੈਂਦੀ ਹੈ। FSIB ਦੇ ਚੇਅਰਮੈਨ ਭਾਨੂ ਪ੍ਰਤਾਪ ਸ਼ਰਮਾ, ਸਾਬਕਾ ਸਕੱਤਰ, ਪਰਸੋਨਲ ਅਤੇ ਸਿਖਲਾਈ ਵਿਭਾਗ ਹਨ।

ਸਟੇਟ ਬੈਂਕ ਆਫ ਇੰਡੀਆ ਦੇਸ਼ ਦਾ ਸਭ ਤੋਂ ਵੱਡਾ ਸਰਕਾਰੀ ਬੈਂਕ ਹੈ। SBI ਵਿੱਚ ਸਰਕਾਰ ਦੀ 56.92% ਹਿੱਸੇਦਾਰੀ ਹੈ। ਇਸਦੀ ਸਥਾਪਨਾ 1 ਜੁਲਾਈ 1955 ਨੂੰ ਕੀਤੀ ਗਈ ਸੀ। ਬੈਂਕ ਦਾ ਮੁੱਖ ਦਫਤਰ ਮੁੰਬਈ ਵਿੱਚ ਹੈ। ਇਸ ਦੀਆਂ 22,405 ਤੋਂ ਵੱਧ ਸ਼ਾਖਾਵਾਂ ਹਨ ਅਤੇ ਇੱਕ ਚੌਥਾਈ ਮਾਰਕੀਟ ਹਿੱਸੇਦਾਰੀ ਵਾਲੇ 48 ਕਰੋੜ ਤੋਂ ਵੱਧ ਗਾਹਕ ਹਨ। ਬੈਂਕ ਦੁਨੀਆ ਦੇ 29 ਦੇਸ਼ਾਂ ਵਿੱਚ ਕੰਮ ਕਰਦਾ ਹੈ। ਭਾਰਤ ਤੋਂ ਬਾਹਰ ਇਸ ਦੀਆਂ 235 ਸ਼ਾਖਾਵਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...