ਚੰਡੀਗੜ੍ਹ : – ਪੰਜਾਬ ਕਾਂਗਰਸ ਨੇ ਅੱਜ ਚਾਰ ਨਗਰ ਨਿਗਮਾਂ ਲਈ ਚਾਰ ਉੱਚ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਹੈ ਜਿੱਥੇ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ। ਹਰੇਕ ਕਮੇਟੀ ਵਿੱਚ ਪੰਜ ਮੈਂਬਰ ਹੋਣਗੇ। ਅੱਜ ਇੱਥੇ ਇਹ ਐਲਾਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਦੀਆਂ ਨਗਰ ਨਿਗਮ ਚੋਣਾਂ ਨੂੰ ਮੁੱਖ ਤਰਜੀਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕਮੇਟੀਆਂ ਵਿੱਚ ਸਾਬਕਾ ਉਪ ਮੁੱਖ ਮੰਤਰੀਆਂ ਅਤੇ ਮੰਤਰੀਆਂ ਸਮੇਤ ਸਾਰੇ ਸੀਨੀਅਰ ਆਗੂ ਸ਼ਾਮਲ ਹਨ, ਉਨ੍ਹਾਂ ਕਿਹਾ ਕਿ ਪਾਰਟੀ ਚਾਰੇ ਨਿਗਮਾਂ ਵਿੱਚ ਜਿੱਤ ਯਕੀਨੀ ਬਣਾਏਗੀ।
ਪਟਿਆਲਾ ਲਈ ਬਣਾਈ ਗਈ ਕਮੇਟੀ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੁਲਜੀਤ ਸਿੰਘ ਨਾਗਰਾ, ਡਾ: ਅਮਰ ਸਿੰਘ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਵਨ ਗੋਇਲ ਸ਼ਾਮਲ ਹਨ।
ਲੁਧਿਆਣਾ ਕਮੇਟੀ ਵਿੱਚ ਰਾਣਾ ਗੁਰਜੀਤ ਸਿੰਘ, ਰਵਨੀਤ ਸਿੰਘ ਬਿੱਟੂ, ਵਿਜੇ ਇੰਦਰ ਸਿੰਗਲਾ, ਸੁਖਵਿੰਦਰ ਸਿੰਘ ਡੈਨੀ ਅਤੇ ਹਰਦਿਆਲ ਸਿੰਘ ਕੰਬੋਜ ਸ਼ਾਮਲ ਹਨ।
ਜਲੰਧਰ ਕਮੇਟੀ ਵਿੱਚ ਸੁਖਬਿੰਦਰ ਸਿੰਘ ਸਰਕਾਰੀਆ, ਚੌਧਰੀ ਸੰਤੋਖ ਸਿੰਘ, ਗੁਰਕੀਰਤ ਸਿੰਘ ਕੋਟਲੀ, ਡਾ: ਰਾਜ ਕੁਮਾਰ ਚੱਬੇਵਾਲ ਅਤੇ ਜੁਗਲ ਕਿਸ਼ੋਰ ਸ਼ਰਮਾ ਸ਼ਾਮਲ ਹਨ।
ਅੰਮ੍ਰਿਤਸਰ ਲਈ ਬਣਾਈ ਗਈ ਕਮੇਟੀ ਵਿੱਚ ਰਾਣਾ ਕੇਪੀ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਅਮਿਤ ਵਿੱਜ ਅਤੇ ਪਵਨ ਆਦੀਆ ਸ਼ਾਮਲ ਹਨ।













