September 5, 2026, 10:57 pm
----------- Advertisement -----------
HomeNewsBreaking Newsਗੁਜਰਾਤ ਦੇ ਇਕ ਸਕੂਲ 'ਚ ਬੱਚਿਆਂ ਕੋਲੋਂ ਕਰਵਾਇਆ ਸਾਹਿਬਜ਼ਾਦਿਆਂ ਦਾ ਰੋਲ, ਪ੍ਰਬੰਧਕਾਂ...

ਗੁਜਰਾਤ ਦੇ ਇਕ ਸਕੂਲ ‘ਚ ਬੱਚਿਆਂ ਕੋਲੋਂ ਕਰਵਾਇਆ ਸਾਹਿਬਜ਼ਾਦਿਆਂ ਦਾ ਰੋਲ, ਪ੍ਰਬੰਧਕਾਂ ਨੇ ਮੰਗੀ ਲਿਖਤੀ ਮੁਆਫ਼ੀ

Published on

----------- Advertisement -----------
  • ਸਕੂਲ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੂੰ ਦਿੱਤਾ ਲਿਖਤੀ ਮੁਆਫ਼ੀਨਾਮਾ

ਅੰਮ੍ਰਿਤਸਰ, 13 ਜਨਵਰੀ 2022 – ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਧਰਮ ਪ੍ਰਚਾਰ ਕਮੇਟੀ ਅਧੀਨ ਚੱਲਦੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਨੇ ਸਬੰਧਤ ਸਕੂਲ ਪਾਸੋਂ ਜਵਾਬ-ਤਲਬੀ ਕੀਤੀ ਹੈ, ਜਿਸ ’ਤੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਸਾਲ 2019 ਦੀ ਹੈ, ਪਰ ਹੁਣ ਇਸ ਨੂੰ ਕਿਸੇ ਨੇ ਸੋਸ਼ਲ ਮੀਡੀਏ ’ਤੇ ਪਾ ਦਿੱਤਾ ਹੈ।

ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਨਿਯਮਾਂ ਬਾਰੇ ਅਗਿਆਨਤਾ ਹੋਣ ਕਾਰਨ ਅਜਿਹਾ ਹੋਇਆ ਹੈ ਅਤੇ ਉਹ ਸਿੱਖ ਜਗਤ ਤੋਂ ਇਸ ਗਲਤੀ ਦੀ ਮੁਆਫ਼ੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਖ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਆਖਿਆ ਕਿ ਬੀਤੇ ਕੱਲ੍ਹ ਜਦੋਂ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਪੜਤਾਲ ਲਈ ਆਦੇਸ਼ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਭਾਵੇਂ ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਲਈ ਹੈ ਅਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਹੈ, ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਬਾਜ਼ ਆਉਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...