ਪਟਿਆਲਾ : – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ। ਇਸ ਦੌਰਾਨ ਸੁਖਬੀਰ ਬਾਦਲ ਨੇ ਮਜੀਠੀਆ ਨਾਲ ਕਰੀਬ ਇਕ ਘੰਟਾ ਮੁਲਾਕਾਤ ਕੀਤੀ। ਉਥੇ ਮੁਲਾਕਾਤ ਕਰਨ ਤੋਂ ਬਾਅਦ ਉਹ ਮੀਡੀਆ ਨਾਲ ਗੱਲਬਾਤ ਕੀਤੇ ਬਿਨਾਂ ਹੀ ਚਲੇ ਗਏ। ਦੱਸ ਦੇਈਏ ਕਿ ਪਟਿਆਲਾ ਜੇਲ੍ਹ ਵਿੱਚ ਏਡੀਜੀਪੀ ਸਿੱਧੂ ਦੀ ਨਿਯੁਕਤੀ ਤੋਂ ਬਾਅਦ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਸੀ।
----------- Advertisement -----------
ਬਿਕਰਮ ਮਜੀਠੀਆ ਨੂੰ ਮਿਲਣ ਪਟਿਆਲਾ ਜੇਲ੍ਹ ਪਹੁੰਚੇ ਸੁਖਬੀਰ ਬਾਦਲ
Published on
----------- Advertisement -----------









