September 30, 2026, 11:00 pm
----------- Advertisement -----------
HomeNewsBreaking Newsਕਾਂਗਰਸ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦਾ ਨਾਂ ਐਲਾਨ ਕਰੇ...

ਕਾਂਗਰਸ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦਾ ਨਾਂ ਐਲਾਨ ਕਰੇ – ਸੁਖਬੀਰ ਬਾਦਲ

Published on

----------- Advertisement -----------
  • ਕਿਹਾ ਕਿ ਸੂਬੇ ਦੇ ਆਉਂਦੇ ਦੌਰੇ ਸਮੇਂ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ
  • ਕਿਹਾ ਕਿ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੁੰ ਮੁੜ ਅਕਾਲੀ ਦਲ ਵਿਚ ਨਹੀਂ ਲਿਆ ਜਾਵੇਗਾ, ਮਹਿੰਦਰ ਕੌਰ ਜੋਸ਼ ਨੁੰ ਪਾਰਟੀ ਵਿਚੋਂ ਕੱਢਣ ਦਾ ਕੀਤਾ ਐਲਾਨ

ਹੁਸ਼ਿਆਰਪੁਰ, 30 ਦਸੰਬਰ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਨੁੰ ਪਾਰਟੀ ਨੁੰ ਚੁਣੌਤੀ ਦਿੱਤੀ ਕਿ ਉਹੀ ਪੰਜਾਬ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ ਅਤੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੇ ਸਿਰਫ ਲੋਕਾਂ ਦਾ ਬਲਕਿ ਸੂਬੇ ਵਿਚ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਦਾ ਵੀ ਵਿਸ਼ਵਾਸ ਗੁਆ ਲਿਆ ਹੈ।

ਇਥੇ ਸ਼ਾਮ ਚੁਰਾਸੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਸੰਧਰ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਵਰਿੰਦਰ ਸਿੰਘ ਪਰਿਹਾਰ ਦੇ ਹੱਕ ਵਿਚ ਵਿਸ਼ਾਲ ਜਨਤਕ ਰੈਲੀਆਂ ਨੁੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ ਚੋਣਾਂ ਦੇ ਮੌਕੇ ਕਾਂਗਰਸ ਪਾਰਟੀ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਅੰਨੀ ਦੌੜ ਲੱਗੀ ਹੋਈ ਹੈ ਤੇ ਹਰ ਕੋਈ ਆਪਣੇ ਆਪ ਨੁੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਦੱਸ ਰਿਹਾ ਹੈ। ਉਹਨਾਂ ਕਿਹਾ ਕਿ ਚੰਨੀ ਕੁਰਸੀ ਨੁੰ ਚਿੰਬੜਿਆ ਰਹਿਣਾ ਚਾਹੁੰਦਾ ਹੈ ਜਦੋਂ ਕਿ ਪਾਰਟੀ ਲੀਡਰਸ਼ਿਪ ਨਹੀਂ ਚਾਹੁੰਦੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ਦਾ ਮੁੜ ਦਾਅਵੇਦਾਰ ਬਣੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਡਫਲੀ ਵਜਾ ਰਿਹਾ ਹੈ ਤੇ ਰੋਜ਼ ਚੰਨੀ ਨੁੰ ਜ਼ਲੀਲ ਕਰਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਅੱਜ ਕਾਂਗਰਸ ਦੇ ਉਲਟ ਹਨ ਕਿਉਂਕਿ ਇਸਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਇਸੇ ਲਈ ਆਉਂਦੇ ਦਿਨਾਂ ਵਿਚ ਕਾਂਗਰਸ ਖੇਰੁੰ ਖੇਰੂੰ ਹੁੰਦੀ ਨਜ਼ਰ ਆਵੇਗੀ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਹੇ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ ਤੇ ਪ੍ਰਧਾਨ ਮੰਤਰੀ ਸੂਬੇ ਨਾਲ ਹੋਇਆ ਅਨਿਆਂ ਦੂਰ ਕਰਨਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੁੰ ਆਪਣੀ ਆਉਂਦੀ ਫੇਰੀ ਦੌਰਾਨ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੁੰ ਦੇਣ ਦਾ ਐਲਾਨ ਕਰਨ ਦੇ ਨਾਲ ਨਾਲ ਸੁਬੇ ਨੁੰ ਇਹ ਵਿਸ਼ਵਾਸ ਦੁਆਉਣਾ ਚਾਹੀਦਾ ਹੈ ਕਿ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਦਰਿਆਈ ਪਾਣੀਆਂ ’ਤੇ ਇਸਦਾ ਹੱਕ ਹੈ। ਉਹਨਾਂ ਨੂੰ ਇਸ ਮੌਕੇ ਕਿਸਾਨੀ ਕਰਜ਼ਾ ਮੁਆਫੀ ਦਾ ਐਲਾਨ ਵੀ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਵਿਚ ਖੇਤੀਬਾੜੀ ਅਰਥਚਾਰਾ ਸੁਰਜੀਤ ਕੀਤਾ ਜਾ ਸਕੇ।

ਇਸ ਦੌਰਾਨ ਦੋਹਾਂ ਥਾਵਾਂ ’ਤੇ ਵਿਸ਼ਾਲ ਇਕੱਠਾਂ ਨੁੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਦੀਆਂ ਚੋਣਾਂ ਵਿਚ ਇਕੱਲੌਤੀ ਖੇਤਰੀ ਪਾਰਟੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹੀ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਤੇ ਹਮੇਸ਼ਾ ਸੁਬੇ ਦੇ ਹੱਕਾਂ ਵਾਸਤੇ ਡਟਦਾ ਰਿਹਾ ਹੈ।

ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਆਗੂ ਸੁਰੱਖਿਆ ਕਵਚ ਹਾਸਲ ਕਰਨ ਵਾਸਤੇ ਚਲੇ ਗਏ ਹਨ ਤੇ ਕੁਝ ਹੋਰ ਆਪਣੇ ਵਪਾਰਕ ਹਿੱਤਾਂ ਦੀ ਰਾਖੀ ਵਾਸਤੇ ਗਏ ਹਨ। ਉਹਨਾਂ ਕਿਹਾ ਕਿ ਇਹ ਸਾਰੇ ਆਪਣੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਉਹਨਾਂ ਕਿਹਾ ਕਿ ਅਸੀਂ ਪਿੱਠ ਵਿਚ ਛੁਰੇ ਮਾਰਨ ਵਾਲਿਆਂ ਨੁੰ ਕਦੇ ਵੀ ਵਾਪਸ ਨਹੀਂ ਲਵਾਂਗੇ। ਉਹਨਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ’ਤੇ ਸਾਬਕਾ ਵਿਧਾਇਕ ਮਹਿੰਦਰ ਕੌਰ ਜੋਸ਼ ਨੁੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਵੀ ਕੀਤਾ।

ਇਸ ਦੌਰਾਨ ਸਰਦਾਰ ਬਾਦਲ ਨੇ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕੰਡੀ ਇਲਾਕੇ ਦੇ ਵਿਕਾਸ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। ਇਹ ਮੰਤਰਾਲਾ ਨਾ ਸਿਰਫ ਕੰਡੀ ਇਲਾਕੇ ਦੇ ਵਿਕਾਸ ਦਾ ਕੰਮ ਵੇਖੇਗਾ ਬਲਕਿ ਇਸਨੁੰ ਨੌਜਵਾਨਾਂ ਵਾਸਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਕੰਡੀ ਇਲਾਕੇ ਦੇ ਕਿਸਾਨਾਂ ਨੁੰ ਪਹਿਲ ਦੇ ਆਧਾਰ ’ਤੇ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਤੇ ਜੰਗਲੀ ਜਾਨਵਰਾਂ ਤੋਂ ਫਸਲਾਂ ਦੇ ਉਜਾੜੇ ਦੀ ਰੋਕਥਾਮ ਕਰਨ ਸਮੇਤ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਕਿਵੇਂ ਸਿੱਖਿਆ ’ਤੇ ਧਿਆਨ ਕੇਂਦਰਤ ਕਰੇਗੀ ਅਤੇ ਹਰ ਬਲਾਕ ਵਿਚ ਮੈਗਾ ਸਕੂਲ ਖੋਲ੍ਹੇ ਜਾਣਗੇ। ਉਹਨਾਂ ਕਿਹਾ ਕਿ ਸਾਡਾ ਜ਼ੋਰ ਹਰ ਬਲਾਕ ਵਿਚ ਅਤਿ ਆਧੁਨਿਕ ਸਹੂਲਤਾਂ ਵਾਸਤੇ ਮੈਗਾ ਸਕੂਲ ਖੋਲ੍ਹੱਣ ’ਤੇ ਹੋਵੇਗਾ। ਉਹਨਾਂ ਕਿਹਾ ਕਿ ਇਸ ਤਰੀਕੇ ਅਸੀਂ ਸੀਮਤ ਸਹੂਲਤਾਂ ਤੇ ਅਧਿਆਪਕਾਂ ਦੀ ਘਾਟ ਵਾਲੇ ਛੋਟੇ ਸਕੂਲ ਬੰਦ ਕਰ ਦਿਆਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਲਈ ਤਕਨੀਕੀ ਸਿੱਖਿਆ ਸੰਸਥਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਰੱਖੀਆਂ ਜਾਣਗੀਆਂ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਾਰਤ ਅਤੇ ਵਿਦੇਸ਼ਾ ਵਿਚ ਉਚੇਰੀ ਸਿੱਖਿਆ ਵਾਸਤੇ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨੌਜਵਾਨ ਉਦਮੀਆਂ ਨੁੰ ਆਪਣਾ ਕੰਮ ਸ਼ੁਰੂ ਕਰਨ ਵਾਸਤੇ 5 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਦੋਹਾਂ ਹਲਕਿਆਂ ਵਿਚ ਰੋਡ ਸ਼ੌਅ ਵਿਚ ਵੀ ਭਾਗ ਲਿਆ ਜਿਥੇ ਇਲਾਕੇ ਦੇ ਲੋਕਾਂ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਹਨਾਂ ਨੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਮੱਥਾ ਵੀ ਟੇਕਿਆ ਤੇ ਹੁਸ਼ਿਆਰਪੁਰ ਦੀ ਮਾਰਕੀਟ ਵਿਚ ਰੇਹੜੀਆਂ ’ਤੇ ਵਿਅੰਜਨਾਂ ਦਾ ਸੁਆਦ ਵੀ ਚੱਖਿਆ। ਇਸ ਦੌਰਾਨ ਮਿਉਂਸਪਲ ਕੌਂਸਲ ਦੇ ਮੀਤ ਪ੍ਰਧਾਨ ਖੈਰਾਤੀ ਲਾਲ ਤੇ ਤਰਲੋਕ ਸਿੰਘ ਤੇ ਮੌਜੂਦਾ ਐਮ ਸੀ ਮੋਨਿਕਾ ਕਟਾਣਾ ਤੇ ਸ਼ਾਮ ਚੁਰਾਸੀ ਹਲਕੇ ਤੋਂ ਅਨੇਕਾਂ ਹੋਰ ਸਾਬਕਾ ਕੌਂਸਲਰ ਤੇ ਕਾਂਗਰਸ ਦੇ ਅਹੁਦੇਦਾਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...