August 4, 2026, 3:09 pm
----------- Advertisement -----------
HomeNewsBreaking Newsਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ...

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਪੇਸ਼ਕਸ਼

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਪੇਸ਼ਕਸ਼ ਕੀਤੀ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਕੱਲ੍ਹ ਅਤੇ ਅੱਜ ਜ਼ਿਲ੍ਹਾ ਪ੍ਰਧਾਨਾਂ ਤੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ, ਨੇ ਕਿਹਾ ਕਿ ਪਾਰਟੀ ਅਤੇ ਇਸਦੀ ਭਲਾਈ ਉਹਨਾਂ ਲਈ ਸਭ ਤੋਂ ਉਪਰ ਹੈ। ਉਹਨਾਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਵੱਲੋਂ ਪਾਰਟੀ ਦੇ ਬੇਹਤਰ ਹਿੱਤਾਂ ਲਈ ਕੰਮ ਕੀਤਾ। ਮੈਂ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਾ ਹਾਂ ਤੇ ਮੈਂ ਅਸਤੀਫਾ ਦੇਣ ਲਈ ਤਿਆਰ ਹਾਂ।

ਪਾਰਟੀ ਲੀਡਰਸ਼ਿਪ ਨੇ ਉਹਨਾਂ ਦੀ ਇਹ ਪੇਸ਼ਕਸ਼ ਸਿੱਧੇ ਤੌਰ ’ਤੇ ਰੱਦ ਕਰ ਦਿੱਤਾ ਤੇ ਕਈ ਜ਼ਿਲ੍ਹਾ ਪ੍ਰਧਾਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਸਖ਼ਤ ਮਿਹਨਤ ਅਤੇ ਜ਼ੋਰਦਾਰ ਚੋਣ ਮੁਹਿੰਮ ਦੀ ਗੱਲ ਵੀ ਰੱਖੀ। ਇਸ ਮੌਕੇ ਇਕ ਰਸਮੀ ਮਤਾ ਸਰਬਸੰਮਤੀ ਨਾਲ ਪਾਸ ਕਰ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਪੂਰਾ ਭਰੋਸਾ ਪ੍ਰਗਟ ਕੀਤਾ ਗਿਆ।

ਇਸ ਦੌਰਾਨ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦੱਸਿਆ ਕਿ ਪਾਰਟੀ ਨਾ ਸਿਰਫ ਉਹਨਾਂ ਅਤੇ ਹੋਰ ਪਾਰਟੀ ਆਗੂਆਂ ਤੋਂ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ ਬਲਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਰਾਇ ਇਸ ਬਾਰੇ ਜਾਣੀ ਜਾਵੇਗੀ। ਉਹਨਾਂ ਕਿਹਾ ਕਿ ਇਸ ਮਕਸਦ ਵਾਸਤੇ ਇਕ ਉਚ ਤਾਕਤੀ ਕਮੇਟੀ ਬਣਾਈ ਜਾ ਰਹੀ ਹੈ ਜੋ ਜ਼ਰੂਰੀ ਫੀਡਬੈਕ ਵਾਸਤੇ ਲੋੜੀਂਦੀਆਂ ਮੀਟਿੰਗਾਂ ਕਰੇਗੀ ਅਤੇ ਪਾਰਟੀ ਨੁੰ ਮੁੜ ਮਜ਼ਬੂਤ ਕਰਨ ਬਾਰੇ ਸਿਫਾਰਸ਼ਾਂ ਕਰੇਗੀ।

ਪਾਰਟੀ ਆਗੂਆਂ ਨੇ ਕਿਹਾ ਕਿ ਹਾਲੇ ਵੀ ਸਭ ਕੁਝ ਖਤਮ ਨਹੀਂ ਹੋਇਆ, ਅਕਾਲੀ ਦਲ ਵਿਚ ਫਰਸ਼ ਤੋਂ ਅਰਸ਼ ’ਤੇ ਪਹੁੰਚਣ ਦੀ ਕਾਬਲੀਅਤ ਤੇ ਸਮਰਥਾ ਹੈ ਅਤੇ ਇਸ ਵਾਸਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੁੰ ਪਾਰਟੀ ਦੀ ਅਗਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵੇਲੇ ਰਿਕਾਰਡ ਵਿਕਾਸ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਵਿਲੱਖਣ ਸਮਾਜ ਭਲਾਈ ਸਕੀਮਾਂ ਲੋਕਾਂ ਵਾਸਤੇ ਪੇਸ਼ ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਲੋਕ ਅਕਾਲੀ ਦਲ ਨੁੰ ਇਸਦੀ ਪਿਛਲੀ ਕਾਰਗੁਜ਼ਾਰੀ ਦੇ ਆਧਾਰ ’ਤੇ ਅਤੇ ਖਾਸ ਤੌਰ ’ਤੇ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਕਾਰਨ , ਵੋਟਾਂ ਪਾਉਣਾ ਚਾਹੁੰਦੇ ਸਨ ਪਰ ਆਖਰੀ ਸਮੇਂ ਵਿਚ ਬਦਲਾਅ ਦੀ ਆਵਾਜ਼ ਵਿਚ ਵਹਿ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...