ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਉਮੀਦਵਾਰ ਰਵੀਕਰਨ ਕਾਹਲੋਂ ਦਾ ਵਿਵਾਦਿਤ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਰਵੀਕਰਨ ਕਹਾਲੋਂ ਦੇ ਵਿਗੜੇ ਬੋਲਾਂ ਦੀ ਵਿਵਾਦਿਤ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹਨਾਂ ਨੇ ਗੁੱਜਰ ਭਾਈਚਾਰੇ ਬਾਰੇ ਟਿਪਣੀ ਕੀਤੀ ਹੈ। ਇਸ ਵਿੱਚ ਉਹ ਕਹਿ ਰਹੇ ਹਨ ਕਿ “ਗੁੱਜਰ ਭਾਈਚਾਰੇ ਨੂੰ ਪਹਾੜਾਂ ‘ਤੇ ਚੜ੍ਹਾ ਦੇਵਾਂਗੇ।” ਵੀਡੀਓ ਸਾਹਮਣੇ ਆਉਣ ਤੋਂ ਬਾਅਦ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਡਿਪਟੀ ਸੀ.ਐਮ ਸੁਖਜਿੰਦਰ ਰੰਧਾਵਾ ਨੇ ਸਿੱਧੇ ਸੁਖਬੀਰ ਬਾਦਲ ਨੂੰ ਘੇਰਿਆ ਹੈ।

ਸੁਖਜਿੰਦਰ ਰੰਧਾਵਾ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਰਵੀਕਰਨ ਕਾਹਲੋਂ ਦੇ ਬਿਆਨ ‘ਤੇ ਉਨ੍ਹਾਂ ਦਾ ਕੀ ਕਹਿਣਾ ਹੈ? ਕਾਹਲੋਂ ਦੀ ਵੀਡੀਓ ਜਾਰੀ ਕਰਦਿਆਂ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਸਭ ਦਾ ਹੈ। ਅਸੀਂ ਸਾਰੇ ਇੱਕ ਹਾਂ। ਉਨ੍ਹਾਂ ਕਿਹਾ ਕਿ ਇਹ ਆਗੂ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਪੁੱਛਿਆ ਕਿ ਉਹ ਇਸ ਬਾਰੇ ਕੀ ਕਹਿੰਦੇ ਹਨ? ਦਸ ਦਈਏ ਕਿ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਵੀ ਇਹ ਵੀਡੀਓ ਟਵੀਟ ਵੀ ਕੀਤੀ ਹੈ।












