October 29, 2026, 6:46 pm
----------- Advertisement -----------
HomeNewsBreaking Newsਸੁਖਜਿੰਦਰ ਰੰਧਾਵਾ ਕਾਂਗਰਸ ਵੱਲੋਂ 1984 ’ਚ ਕੀਤੇ ਸਿੱਖ ਕਤਲੇਆਮ ਬਾਰੇ ਵੀ ਸੰਗਤ...

ਸੁਖਜਿੰਦਰ ਰੰਧਾਵਾ ਕਾਂਗਰਸ ਵੱਲੋਂ 1984 ’ਚ ਕੀਤੇ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਦੱਸਣ – ਐਡਵੋਕੇਟ ਧਾਮੀ

Published on

----------- Advertisement -----------
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉੱਪ ਮੁੱਖ ਮੰਤਰੀ ਨੂੰ ਆਪਣੇ ਦਾਇਰੇ ਵਿਚ ਰਹਿਣ ਲਈ ਕਿਹਾ

ਅੰਮ੍ਰਿਤਸਰ, 4 ਜਨਵਰੀ 2021 – ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖੇ ਜਾਣ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਰੰਧਾਵਾ ਨੂੰ ਆਪਣੀ ਪੀੜ੍ਹੀ ਹੇਠ ਝਾਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਥਕ ਮਸਲਿਆਂ ਵਿਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ, ਕਿਉਂਕਿ ਇਸ ਦੀ ਮਾਂ ਪਾਰਟੀ ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕਰਕੇ ਸਿੱਖ ਕੌਮ ਦੇ ਖਾਤਮੇ ਦਾ ਕੋਝਾ ਯਤਨ ਕੀਤਾ ਸੀ।

ਉਨ੍ਹਾਂ ਸਵਾਲ ਕੀਤਾ ਕਿ ਕੀ ਸ. ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਉਣ ਦੀ ਹਿੰੰਮਤ ਕਰਨਗੇ? ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਉੱਪ ਮੁੱਖ ਮੰਤਰੀ ਨੂੰ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀਆਂ ਨਾਲ ਜ਼ਖ਼ਮੀ ਕੀਤੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵੱਲ ਧਿਆਨ ਦਵਾਉਂਦਿਆਂ ਆਖਿਆ ਕਿ ਕਾਂਗਰਸ ਵੱਲੋਂ ਕੀਤੀ ਇਹ ਬੇਅਦਬੀ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਨੂੰ ਕਦੀ ਨਹੀਂ ਭੁੱਲਣਗੀਆਂ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਕਾਂਗਰਸ ਜਮਾਤ ਦੇ ਆਗੂਆਂ ਨੂੰ ਪੰਥ ਦੀਆਂ ਗੱਲਾਂ ਕਰਨ ਦਾ ਕੋਈ ਹੱਕ ਨਹੀਂ ਅਤੇ ਸਿੱਖਾਂ ਦੀ ਕਾਤਲ ਜਮਾਤ ਦੇ ਆਗੂਆਂ ਨੂੰ ਆਪਣੀ ਪਾਰਟੀ ਦੇ ਕੁਕਰਮਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਤੇ ਇਸ ਦੇ ਮਾਨਯੋਗ ਜਥੇਦਾਰ ਸਾਹਿਬ ਦੀ ਸ਼ਾਨ ਬਹੁਤ ਉੱਚੀ ਹੈ। ਪ੍ਰੰਤੂ ਕਾਂਗਰਸ ਦੇ ਇਹ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਗਾਉਣ ਦੇ ਰਸਤੇ ਤੁਰੇ ਹੋਏ ਹਨ। ਇਨ੍ਹਾਂ ਦਾ ਮੰਤਵ ਕੌਮ ਅੰਦਰ ਦੁਬਿਧਾ ਪੈਦਾ ਕਰਨਾ ਹੈ। ਇਸ ਦੀ ਮਿਸਾਲ ਬੀਤੇ ਦਿਨਾਂ ’ਚ ਆਪੇ ਬਣੇ ਜਥੇਦਾਰਾਂ ਸਾਹਮਣੇ ਇਨ੍ਹਾਂ ਆਗੂਆਂ ਦਾ ਸੜਕ ’ਤੇ ਖੜ੍ਹ ਕੇ ਪੇਸ਼ ਹੋਣਾ ਹੈ। ਇਹ ਲੋਕ ਅਜਿਹੀਆਂ ਹਰਕਤਾਂ ਕੇਵਲ ਪੰਥ ਨੂੰ ਕਮਜ਼ੋਰ ਕਰਨ ਦੀ ਮਨਸ਼ਾ ਨਾਲ ਹੀ ਕਰ ਰਹੇ ਹਨ। ਉਨ੍ਹਾਂ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹੱਦ ਅੰਦਰ ਰਹਿਣ ਅਤੇ ਪੰਥਕ ਮਸਲਿਆਂ ਵਿਚ ਦਖ਼ਲ ਨਾ ਦੇਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...