ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਪੈਰੋਲ ਤੇ ਪੰਜਾਬ ਦੇ ਡਿਪਟੀ ਸੀ.ਐਮ ਸੁਖਜਿੰਦਰ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਪੰਜਾਬ ਚੋਣਾਂ ਤੋਂ ਬਿਲਕੁਲ ਪਹਿਲਾ ਰਾਮ ਰਹੀਮ ਦਾ ਪੈਰੋਲ ਤੇ ਬਾਹਰ ਆਉਣਾ, ਇਸ ਨਾਲ ਸਭ ਦੀ ਮਿਲੀ ਹੋਈ ਸਾਂਝ ਸਾਹਮਣੇ ਆ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਵੱਖ – ਵੱਖ ਸਿਆਸੀ ਪਾਰਟੀਆਂ ‘ਤੇ ਸ਼ਬਦੀ ਹਮਲੇ ਕੀਤੇ ਹਨ।

ਦਸ ਦਈਏ ਕਿ ਗੁਰਮੀਤ ਰਾਮ ਰਹੀਮ ਅਜੇ ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਸੀ। ਜੇਲ੍ਹ ਤੋਂ ਰਿਹਾਅ ਹੁੰਦੇ ਹੀ ਉਸ ਦੇ ਚੇਲੇ ਉਸ ਨੂੰ ਛੁਪਾ ਕੇ ਡੇਰੇ ਵਿਚ ਲੈ ਜਾ ਰਹੇ ਹਨ।











