ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ‘ਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ ‘ਚ ਪਹੁੰਚਣਗੇ। ਇਹ ਸਿਆਸੀ ਦੌਰਾ ਹੋ ਸਕਦਾ ਹੈ ਪਰ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਇਕ ਵੱਡਾ ਸਿਆਸੀ ਕਤਲ ਹੋ ਗਿਆ ਹੈ | ਹੁਣ ਦੇਖਣਾ ਇਹ ਹੋਵੇਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ ਆਉਣਗੇ ਜਾਂ ਨਹੀਂ | ਪ੍ਰਧਾਨ ਮੰਤਰੀ ਦਫਤਰ ਵਲੋਂ ਅਜੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ ਆਉਣਗੇ ਜਾਂ ਨਹੀਂ | ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਨੇ ਕੱਲ ਪੰਜਾਬ ਬੰਦ ਦਾ ਐਲਾਨ ਕੀਤਾ ਹੈ , ਅਤੇ ਤੁਹਾਨੂੰ ਦੱਸ ਦਈਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਵੀ ਕੱਲ ਹੀ ਹੈ |
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਦਰਸ਼ਨ ਅਤੇ ਧਰਨੇ ਦੌਰਾਨ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਕਤਲ ਦੇ ਸਮੇਂ ਉਹ ਮੂਰਤੀਆਂ ਦੀ ਬੇਅਦਬੀ ਦੇ ਖਿਲਾਫ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ।
----------- Advertisement -----------
ਪੰਜਾਬ ਵਿੱਚ ਵੱਡਾ ਸਿਆਸੀ ਕਤਲ: ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੇ ਸਸਪੈਂਸ ਬਰਕਰਾਰ
Published on
----------- Advertisement -----------
----------- Advertisement -----------












