ਦਿੱਲੀ ਦੀਆਂ 3 ਰਾਜ ਸਭਾ ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਦਿੱਲੀ ਮਹਿਲਾ ਕਮਿਸ਼ਨ (DCW) ਦੀ ਮੁਖੀ ਸਵਾਤੀ ਮਾਲੀਵਾਲ, ਸੰਜੇ ਸਿੰਘ ਅਤੇ ਨਰਾਇਣ ਦਾਸ ਗੁਪਤਾ ਨੂੰ ਟਿਕਟਾਂ ਦਿੱਤੀਆਂ ਹਨ।
ਦਿੱਲੀ ਮਹਿਲਾ ਕਮਿਸ਼ਨ (DCW) ਦੀ ਮੁਖੀ ਸਵਾਤੀ ਮਾਲੀਵਾਲ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਸਵਾਤੀ ਮਾਲੀਵਾਲ ਸੰਸਦੀ ਮਾਮਲਿਆਂ ‘ਚ ਆਪਣੀ ਸ਼ੁਰੂਆਤ ਕਰੇਗੀ। ਸਵਾਤੀ ਮਾਲੀਵਾਲ ਔਰਤਾਂ ਵਿਰੁੱਧ ਹਿੰਸਾ ਦਾ ਮੁਕਾਬਲਾ ਕਰਨ, ਸਖ਼ਤ ਕਾਨੂੰਨਾਂ ਦੀ ਵਕਾਲਤ ਕਰਨ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਮੁਹਿੰਮਾਂ ਅਤੇ ਅੰਦੋਲਨਾਂ ਨਾਲ ਜੁੜੀ ਹੋਈ ਹੈ।
ਸਵਾਤੀ ਮਾਲੀਵਾਲ ਨੂੰ ਸਾਲ 2015 ਵਿੱਚ DCW ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਉਸਨੇ ਦਿੱਲੀ ਵਿੱਚ ਤੇਜ਼ਾਬ ਹਮਲਿਆਂ, ਜਿਨਸੀ ਸ਼ੋਸ਼ਣ ਅਤੇ ਔਰਤਾਂ ਦੀ ਸੁਰੱਖਿਆ ਵਰਗੇ ਮੁੱਦਿਆਂ ਨੂੰ ਹੱਲ ਕਰਨ ਲਈ ਪਹਿਲਕਦਮੀ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅੱਜ ਆਮ ਆਦਮੀ ਪਾਰਟੀ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਰਾਜ ਸਭਾ ਲਈ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। (ਆਪ) ਦੀ ਸਿਆਸੀ ਮਾਮਲਿਆਂ ਦੀ ਕਮੇਟੀ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ।
ਦੱਸ ਦਈਏ ਕਿ ਅਸਤੀਫਾ ਦਿੰਦੇ ਹੋਏ ਸਵਾਤੀ ਮਾਲੀਵਾਲ ਕਾਫੀ ਭਾਵੁਕ ਹੋ ਗਈ। ਇੰਨਾ ਹੀ ਨਹੀਂ, ਉਸ ਦੇ ਨਾਲ ਕੰਮ ਕਰ ਰਹੇ ਉਸ ਦੇ ਸਹਿਯੋਗੀ ਵੀ ਹੰਝੂ ਪੂੰਝਦੇ ਹੋਏ ਨਜ਼ਰ ਆਏ ਅਤੇ ਆਪਣੀ ਚੇਅਰਪਰਸਨ ਨੂੰ ਗਲੇ ਲਗਾ ਕੇ ਭਾਵੁਕ ਵਿਦਾਈ ਦਿੰਦੇ ਨਜ਼ਰ ਆਏ। ਇਸ ਤੋਂ ਬਾਅਦ ਸਮੂਹ ਸਟਾਫ ਮੈਂਬਰ ਸਵਾਤੀ ਮਾਲੀਵਾਲ ਨੂੰ ਗੇਟ ਤੱਕ ਬਾਹਰ ਛੱਡਣ ਲਈ ਵੀ ਆਏ।
----------- Advertisement -----------
ਸਵਾਤੀ ਮਾਲੀਵਾਲ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਜਾਣੋ ਕਾਰਨ
Published on
----------- Advertisement -----------
----------- Advertisement -----------












