April 21, 2026, 2:45 am
----------- Advertisement -----------
HomeNewsBreaking Newsਲੁਧਿਆਣਾ ਦੀ ਸਪਿਨਿੰਗ ਮਿੱਲ 'ਚ ਲੱਗੀ ਭਿਆਨਕ ਅੱਗ, ਅੱਗ 'ਤੇ ਕਾਬੂ ਪਾਉਣ...

ਲੁਧਿਆਣਾ ਦੀ ਸਪਿਨਿੰਗ ਮਿੱਲ ‘ਚ ਲੱਗੀ ਭਿਆਨਕ ਅੱਗ, ਅੱਗ ‘ਤੇ ਕਾਬੂ ਪਾਉਣ ‘ਚ ਲੱਗੀਆਂ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ

Published on

----------- Advertisement -----------

ਪੰਜਾਬ ਦੇ ਲੁਧਿਆਣਾ ਦੇ ਜੰਡਿਆਲੀ ਬੁੱਢੇਵਾਲ ਰੋਡ ‘ਤੇ ਸਥਿਤ ਸਪਿਨਿੰਗ ਮਿੱਲ ‘ਚ ਸ਼ੁੱਕਰਵਾਰ ਤੜਕੇ 4.30 ਵਜੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਪਹੁੰਚ ਗਈਆਂ ਹਨ।
ਇਹ ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸਵੇਰੇ ਰਾਹਗੀਰਾਂ ਨੇ ਮਿੱਲ ਵਿੱਚ ਅੱਗ ਦੀਆਂ ਲਪਟਾਂ ਦੇਖੀਆਂ। ਇਸ ’ਤੇ ਉਸ ਨੇ ਮਿੱਲ ਮਾਲਕ ਨੂੰ ਫੋਨ ਕੀਤਾ। ਇਹ ਸਪਿਨਿੰਗ ਮਿੱਲ ਪਾਰਸ਼ਵਨਾਥ ਦੇ ਨਾਂ ਦੀ ਦੱਸੀ ਜਾ ਰਹੀ ਹੈ।
ਇਸ ਦੇ ਨਾਲ ਹੀ ਇਸ ਦੀ ਸੂਚਨਾ ਮਿਲਦੇ ਹੀ ਇਲਾਕਾ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਆਸ-ਪਾਸ ਦੀਆਂ ਫੈਕਟਰੀਆਂ ਅਤੇ ਮਿੱਲਾਂ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਇਨ੍ਹਾਂ ਨੂੰ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਸੀ।
ਜ਼ਿਲ੍ਹਾ ਫਾਇਰ ਅਫ਼ਸਰ ਆਤਿਸ਼ ਰਾਏ ਨੇ ਦੱਸਿਆ ਕਿ ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਅਜੇ 2 ਘੰਟੇ ਦਾ ਸਮਾਂ ਲੱਗੇਗਾ, ਫਿਰ ਸਥਿਤੀ ਆਮ ਵਾਂਗ ਹੋ ਜਾਵੇਗੀ। ਅੱਗ ਬੁਝਾਉਣ ਲਈ 100 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੱਗੀਆਂ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...