ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਆਪਣੀ ਐਂਡੀਵਰ ਕਾਰ ਦੀ ਸਨਰੂਫ ਤੋਂ ਬਾਹਰ ਹੱਥ ਹਿਲਾਉਂਦੇ ਦਿਖਾਈ ਦੇ ਰਹੇ ਹਨ। ਇਹ ਵੀਡੀਓ ਨੈਸ਼ਨਲ ਹਾਈਵੇ ਦਾ ਦੱਸਿਆ ਜਾ ਰਿਹਾ ਹੈ। ਕਾਰ ਤੇਜ਼ ਰਫ਼ਤਾਰ ਨਾਲ ਜਾ ਰਹੀ ਹੈ ਅਤੇ ਉਨ੍ਹਾਂ ਦੇ ਦੋ ਗੰਨਮੈਨ ਵੀ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਬਾਹਰ ਲਟਕ ਰਹੇ ਹਨ।
ਇਸ ਮਾਮਲੇ ਵਿੱਚ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਇਹ ਵੀਡੀਓ ਪੁਰਾਣੀ ਹੈ। ਇਹ ਵੀਡੀਓ ਉਨ੍ਹਾਂ ਦੇ ਚੋਣ ਜਿੱਤਣ ‘ਤੇ ਬਣਾਈ ਗਈ ਸੀ।
ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਇਹ ਵੀਡੀਓ ਕਰੀਬ 3 ਮਹੀਨੇ ਪੁਰਾਣੀ ਹੈ। ਜਦੋਂ ਅਸੀਂ ਚੋਣ ਜਿੱਤ ਕੇ ਵਾਪਸ ਆ ਰਹੇ ਸੀ। ਮੰਤਰੀ ਨੇ ਕਿਹਾ ਕਿ ਜਦੋਂ ਮੈਂ ਜਿੱਤਿਆ ਤਾਂ ਹੀ ਮੈਨੂੰ ਹਾਰ ਪਾਏ ਗਏ ਸੀ। ਉਸ ਤੋਂ ਬਾਅਦ ਮੈਨੂੰ ਕਦੇ ਹਾਰ ਨਹੀਂ ਪਾਇਆ ਗਿਆ। ਉਧਰ, ਮੰਤਰੀ ਦੇ ਸਾਹਮਣੇ ਦੋ ਪਾਇਲਟ ਜਿਪਸੀ ਚਲਾਉਣ ਬਾਰੇ ਪੁੱਛੇ ਜਾਣ ‘ਤੇ ਮੰਤਰੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਉਸ ਸਮੇਂ ਮੈਨੂੰ ਡਰਾਪ ਕਰਨ ਆਇਆ ਸੀ | ਇਹ ਉਹਨਾਂ ਦੀਆਂ ਕਾਰਾਂ ਹਨ|
----------- Advertisement -----------
ਵਾਇਰਲ ਵੀਡੀਓ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਪ੍ਰਤੀਕਰਮ ਆਇਆ ਸਾਹਮਣੇ; ਪੜ੍ਹੋ ਕੀ ਕਿਹਾ
Published on
----------- Advertisement -----------
----------- Advertisement -----------












