ਅੰਡਰ-19 ਵਿਸ਼ਵ ਕੱਪ ਟੂਰਨਾਮੈਂਟ ਦਾ ਅੱਜ ਦੂਜਾ ਸੈਮੀਫਾਈਨਲ ਮੈਚ ਖੇਡਿਆ ਜਾਵੇਗਾ। ਵੈਸਟਇੰਡੀਜ਼ ‘ਚ ਹੋ ਰਿਹਾ ਇਹ ਟੂਰਨਾਮੈਂਟ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਐਂਟੀਗੁਆ ‘ਚ ਖੇਡਿਆ ਜਾਵੇਗਾ। ਇਸ ਮੈਚ ਨੂੰ ਲੈ ਕੇ ਨੌਜਵਾਨਾਂ ਚ ਭਾਰੀ ਉਤਸ਼ਾਹ ਹੈ। ਜਿਕਰਯੋਗ ਹੈ ਕਿ ਟੀਮ ਇੰਡੀਆ 24 ਸਾਲਾਂ ਵਿਚ ਆਸਟ੍ਰੇਲੀਆ ਖਿਲਾਫ ਅੰਡਰ-19 ਵਿਸ਼ਵ ਕੱਪ ਵਿੱਚ ਕਦੇ ਨਹੀਂ ਹਾਰੀ।
ਭਾਰਤੀ ਟੀਮ ਨੇ ਇਸ ਟੂਰਨਾਮੈਂਟ ‘ਚ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੀਮ ਨੇ ਲੀਗ ਪੜਾਅ ਵਿੱਚ 3 ਮੈਚ ਖੇਡੇ ਅਤੇ ਸਾਰੇ ਜਿੱਤੇ। ਇਸ ਤੋਂ ਬਾਅਦ ਕੁਆਰਟਰ ਫਾਈਨਲ ਮੈਚ ਵਿੱਚ ਟੀਮ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਆਸਟ੍ਰੇਲੀਆ ਨੇ ਟੂਰਨਾਮੈਂਟ ‘ਚ ਹੁਣ ਤੱਕ 4 ਮੈਚ ਖੇਡੇ ਹਨ, ਜਿਨ੍ਹਾਂ ‘ਚ 3 ‘ਚ ਜਿੱਤ ਦਰਜ ਕੀਤੀ ਹੈ ਅਤੇ ਟੀਮ ਨੂੰ ਇਕ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਦਸ ਦਈਏ ਕਿ ਕੁਆਰਟਰ ਫਾਈਨਲ ‘ਚ ਭਾਰਤ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਸੀ, ਜਦਕਿ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ ਹਰਾ ਕੇ ਆਖਰੀ ਚਾਰ ‘ਚ ਜਗ੍ਹਾ ਪੱਕੀ ਕਰ ਲਈ। ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 119 ਦੌੜਾਂ ਨਾਲ ਹਰਾਇਆ ਸੀ।
----------- Advertisement -----------
ਅੰਡਰ-19 ਵਿਸ਼ਵ ਕੱਪ ਟੂਰਨਾਮੈਂਟ: ਭਾਰਤ- ਆਸਟ੍ਰੇਲੀਆ ਦਾ ਅੱਜ ਹੋਵੇਗਾ ਦੂਜਾ ਸੈਮੀਫਾਈਨਲ
Published on
----------- Advertisement -----------

----------- Advertisement -----------