July 24, 2026, 3:06 pm
----------- Advertisement -----------
HomeNewsBreaking Newsਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਿਸ ਲਿਆਉਣ ਲਈ ਅੱਜ ਰਾਤ ਦੋ...

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਿਸ ਲਿਆਉਣ ਲਈ ਅੱਜ ਰਾਤ ਦੋ ਉਡਾਣਾਂ ਹੋਣਗੀਆਂ ਰਵਾਨਾ

Published on

----------- Advertisement -----------

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਿਸ ਭਾਰਤ ਲਿਆਉਣ ਲਈ ਵਿਦਿਆਰਥੀਆਂ ਦੇ ਪਰਿਵਾਰਿਕ ਮੈਂਬਰਾ ਵੱਲੋਂ ਲਗਾਤਾਰ ਕੇਂਦਰ ਸਰਕਾਰ ਤੋਂ ਮਦਦ ਲਈ ਗੁਹਾਰ ਲਗਾਈ ਜਾ ਰਹੀ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਵੱਖ-ਵੱਖ ਸ਼ਹਿਰਾਂ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਲਈ ਏਅਰ ਇੰਡੀਆ ਦੀਆਂ ਦੋ ਉਡਾਣਾਂ ਅੱਜ ਰਾਤ ਰਵਾਨਾ ਹੋਣਗੀਆਂ। ਇਸ ਦਾ ਖਰਚਾ ਭਾਰਤ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਹ ਬੁਖਾਰੇਸਟ, ਰੋਮਾਨੀਆ ਰਾਹੀਂ ਭਾਰਤੀਆਂ ਨੂੰ ਵਾਪਸ ਲਿਆਏਗੀ।
ਇਸ ਤੋਂ ਪਹਿਲਾ ਵੀਰਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਸੀ ਵਿਦੇਸ਼ ਸਕੱਤਰ ਹਰਸ਼ ਵੀ. ਸ਼੍ਰਿੰਗਲਾ ਨੇ ਬੈਠਕ ਤੋਂ ਬਾਅਦ ਦੱਸਿਆ ਕਿ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਦੇ ਬਦਲਵੇਂ ਤਰੀਕਿਆਂ ‘ਤੇ ਚਰਚਾ ਕੀਤੀ ਗਈ। ਸਰਕਾਰ ਇਸ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਾਰਤੀ ਨਾਗਰਿਕਾਂ ਨੂੰ ਪੋਲੈਂਡ ਰਾਹੀਂ ਭਾਰਤ ਲਿਆਂਦਾ ਜਾ ਸਕੇਗਾ। ਇਸ ਦੇ ਲਈ ਵਿਦੇਸ਼ ਮੰਤਰੀ ਸ. ਜੈਸ਼ੰਕਰ ਪੋਲੈਂਡ, ਰੋਮਾਨੀਆ, ਸਲੋਵਾਕ ਗਣਰਾਜ ਅਤੇ ਹੰਗਰੀ ਦੇ ਵਿਦੇਸ਼ ਮੰਤਰੀਆਂ ਨਾਲ ਗੱਲਬਾਤ ਕਰਨਗੇ। ਯੂਕਰੇਨ ਵਿੱਚ ਫਸੇ ਭਾਰਤੀਆਂ ਦੀ ਮਦਦ ਲਈ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...