ਯੂਕਰੇਨ : – ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਲੜਾਈ ਦੇ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲ ਕੀਤੀ ਹੈ। ਯੂਕਰੇਨ ਦੇ ਰਾਸ਼ਟਰਪਤੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਗੱਲਬਾਤ ਵਿੱਚ ਉਨ੍ਹਾਂ ਨੇ ਪੀਐਮ ਮੋਦੀ ਨੂੰ ਯੂਕਰੇਨ ਤੋਂ ਰੂਸੀ ਹਮਲੇ ਅਤੇ ਯੂਕਰੇਨ ਦੇ ਸੈਨਿਕਾਂ ਦੀ ਜਵਾਬੀ ਕਾਰਵਾਈ ਬਾਰੇ ਜਾਣੂ ਕਰਵਾਇਆ ਹੈ।
ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਐਨਐਸਸੀ ਵਿੱਚ ਯੂਕਰੇਨ ਦਾ ਸਮਰਥਨ ਕਰਨ ਅਤੇ ਰੂਸੀ ਹਮਲੇ ਨੂੰ ਰੋਕਣ ਲਈ ਯੂਕਰੇਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਯੂਕਰੇਨ ਦੇ ਰਾਸ਼ਟਰਪਤੀ ਮੁਤਾਬਕ- ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਮੰਗੀ ਹੈ। ਸਾਡੇ ਦੇਸ਼ ‘ਤੇ ਇਕ ਲੱਖ ਘੁਸਪੈਠੀਆਂ ਨੇ ਹਮਲਾ ਕੀਤਾ ਹੈ। ਸਾਡੇ ਘਰਾਂ ਅਤੇ ਜ਼ਮੀਨਾਂ ‘ਤੇ ਕਬਜ਼ੇ ਕੀਤੇ ਜਾ ਰਹੇ ਹਨ। ਰਿਹਾਇਸ਼ੀ ਇਲਾਕੇ ਸੜ ਰਹੇ ਹਨ। ਤੁਸੀਂ ਇਸ ਮੁਸ਼ਕਲ ਸਮੇਂ ਵਿੱਚ ਯੂਕਰੇਨ ਦੀ ਮਦਦ ਕਰੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਯੂਕਰੇਨ ਦਾ ਸਮਰਥਨ ਕਰੋ। ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਹਮਲਾਵਰ ਦਾ ਸਾਹਮਣਾ ਕਰਨਾ ਚਾਹੀਦਾ ਹੈ।
----------- Advertisement -----------
ਯੂਕਰੇਨ ਦੇ ਰਾਸ਼ਟਰਪਤੀ ਨੇ ਪੀਐਮ ਮੋਦੀ ਨੂੰ ਕੀਤਾ ਫ਼ੋਨ ਮੰਗੀ ਮਦਦ
Published on
----------- Advertisement -----------
----------- Advertisement -----------












