ਬਠਿੰਡਾ :- ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਭਗਵਾਨ ਵਾਲਮੀਕਿ ਆਸ਼ਰਮ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਸੇਵਾਦਾਰ ਨਛੱਤਰ ਨਾਥ ਸ਼ੇਰਗਿੱਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਇਕ ਮੁਲਾਕਾਤ ਸਮੇਂ ਕੀਤਾ। ਉਹਨਾਂ ਕਿਹਾ ਕਿ ਇਹ ਸਿਰਫ ਅਕਾਲੀ ਦਲ ਦੀਆਂ ਸਰਕਾਰਾਂ ਹੀ ਹਨ ਜਿਹਨਾਂ ਨੇ ਸਮੁੱਚੇ ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਦਾ ਖਿਆਲ ਰੱਖਿਆ ਤੇ ਸਮਾਜ ਦੇ ਮੈਂਬਰਾਂ ਦੀ ਬੇਹਤਰੀ ਵਾਸਤੇ ਕੰਮ ਕੀਤਾ।
ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਛੱਤਰ ਨਾਥ ਸ਼ੇਰਗਿੱਲ ਤੇ ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਦੇ ਹੋਰ ਸੰਤ ਮਹਾਂਪੁਰਖਾਂ ਨੇ ਕਿਹਾ ਕਿ ਸਮੁੱਚਾ ਵਾਲਮੀਕਿ ਤੇ ਮਜ਼੍ਹਬੀ ਸਮਾਜ ਇਹਨਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰੇਗਾ ਤੇ ਉਹਨਾਂ ਨੇ ਸਮੁੱਚੇ ਸਮਾਜ ਦੇ ਮੈਂਬਰਾਂ ਨੁੰ ਆਪੋ ਆਪਣੇ ਵਿਧਾਨ ਸਭਾ ਖੇਤਰਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਨੁੰ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਰਦਾਰ ਬਾਦਲ ਨੇ ਕਿਹਾ ਕਿ ਮੌਜੂਦਾ ਚੋਣਾਂ ਵਿਚ ਅਕਾਲੀ ਦਲ ਇਕਲੌਤੀ ਪਾਰਟੀ ਹੈ ਜੋ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਤੇ ਬਾਕੀ ਸਾਰੀਆਂ ਪਾਰਟੀਆਂ ਬਾਹਰਲੀਆਂ ਹਨ।
----------- Advertisement -----------
ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ
Published on
----------- Advertisement -----------
----------- Advertisement -----------












