June 27, 2026, 12:50 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ...

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

Published on

----------- Advertisement -----------

ਚੰਡੀਗੜ੍ਹ, 30 ਦਸੰਬਰ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਲਮੀ ਪੱਧਰ ‘ਤੇ ਭਾਈਚਾਰੇ ਤੇ ਧਰਮ ਨਿਰਪੱਖਤਾ ਨੂੰ ਉਤਸ਼ਾਹਿਤ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ। ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆ ਭਰ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਤਿਹਾਸ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ।

ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵਿਧਾਇਕ ਨਛੱਤਰ ਪਾਲ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...