ਭਾਰਤੀ ਕੁਸ਼ਤੀ ਮਹਾਸੰਘ ਦੇ ਨਵੇਂ ਪ੍ਰਧਾਨ ਦੀ ਚੋਣ ਦੇ ਨਾਲ ਹੀ ਪਹਿਲਵਾਨਾਂ ਨੇ ਇੱਕ ਵਾਰ ਫਿਰ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ ਥਾਂ ਸੰਜੇ ਸਿੰਘ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਰਗੇ ਪਹਿਲਵਾਨਾਂ ਨੇ ਉਸਦੀ ਨਿਯੁਕਤੀ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਇੰਨਾ ਹੀ ਨਹੀਂ ਸਾਕਸ਼ੀ ਨੇ ਮੀਡੀਆ ਦੇ ਸਾਹਮਣੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਭਰੀਆਂ ਅੱਖਾਂ ਨਾਲ ਕੁਸ਼ਤੀ ਛੱਡਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਬਜਰੰਗ ਪੂਨੀਆ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਫੁੱਟਪਾਥ ‘ਤੇ ਆਪਣਾ ਪਦਮਸ਼੍ਰੀ ਪੁਰਸਕਾਰ ਰੱਖ ਦਿੱਤਾ।
ਹੁਣ ਗੂੰਗਾ ਪਹਿਲਵਾਨ ਦੇ ਨਾਂ ਨਾਲ ਮਸ਼ਹੂਰ ਵਰਿੰਦਰ ਸਿੰਘ ਨੇ ਵੀ ਆਪਣਾ ਪਦਮ ਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਵਰਿੰਦਰ ਸਿੰਘ ਨੂੰ 2021 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਗੂੰਗਾ ਪਹਿਲਵਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਮੈਨੂੰ ਆਪਣੀ ਭੈਣ ਸਾਕਸ਼ੀ ਮਲਿਕ ‘ਤੇ ਮਾਣ ਹੈ। ਸਚਿਨ ਤੇਂਦੁਲਕਰ ਅਤੇ ਨੀਰਜ ਚੋਪੜਾ ਨੂੰ ਟੈਗ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਮੈਂ ਦੇਸ਼ ਦੇ ਸਰਵਸ੍ਰੇਸ਼ਠ ਖਿਡਾਰੀਆਂ ਨੂੰ ਵੀ ਆਪਣਾ ਫੈਸਲਾ ਲੈਣ ਦੀ ਬੇਨਤੀ ਕਰਦਾ ਹਾਂ।
ਇਸ ਤੋਂ ਪਹਿਲਾ 22 ਦਸੰਬਰ ਨੂੰ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਤੋਂ ਬਾਅਦ ਬਜਰੰਗ ਪੂਨੀਆ ਨੇ ਦਿੱਲੀ ‘ਚ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਪ੍ਰਿਅੰਕਾ ਨਾਲ ਮੁਲਾਕਾਤ ਦੌਰਾਨ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਨ ਵਾਲੀ ਸਾਕਸ਼ੀ ਮਲਿਕ ਵੀ ਬਜਰੰਗ ਦੇ ਨਾਲ ਸੀ। ਪ੍ਰਿਅੰਕਾ ਨੇ ਦੋਵਾਂ ਪਹਿਲਵਾਨਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਲੜਾਈ ਵਿੱਚ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਹੈ।
----------- Advertisement -----------
ਬਜਰੰਗ ਪੂਨੀਆ ਤੋਂ ਬਾਅਦ ਵਰਿੰਦਰ ਸਿੰਘ (ਗੂੰਗਾ ਪਹਿਲਵਾਨ) ਨੇ ਵੀ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਕੀਤਾ ਐਲਾਨ
Published on
----------- Advertisement -----------
----------- Advertisement -----------












