November 14, 2026, 9:09 am
----------- Advertisement -----------
HomeNewsBreaking Newsਕੇਜਰੀਵਾਲ ਨੂੰ ਵੜਿੰਗ ਦਾ ਸਵਾਲ, ਪਹਿਲਾਂ ਏਅਰਪੋਰਟ ਲਈ ਪੰਜਾਬ ਦੀਆਂ ਬੱਸਾਂ ਕਿਉਂ...

ਕੇਜਰੀਵਾਲ ਨੂੰ ਵੜਿੰਗ ਦਾ ਸਵਾਲ, ਪਹਿਲਾਂ ਏਅਰਪੋਰਟ ਲਈ ਪੰਜਾਬ ਦੀਆਂ ਬੱਸਾਂ ਕਿਉਂ ਨਹੀਂ ਚੱਲਣ ਦਿੱਤੀਆਂ

Published on

----------- Advertisement -----------

ਚੰਡੀਗੜ੍ਹ, 15 ਜੂਨ : – ਅੱਜ ਤੋਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸਾਂ ਰਵਾਨਾ ਹੋਈਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਹੈ ਕਿ ਉਨ੍ਹਾਂ ਨੇ ਪਹਿਲਾਂ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਪਹੁੰਚਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵੜਿੰਗ ਨੇ ਇੱਕ ਪੁਰਾਣੀ ਵੀਡੀਓ ਕਲਿੱਪ ਜਾਰੀ ਕੀਤੀ, ਜਦੋਂ ਉਹ, ਪੰਜਾਬ ਦੇ ਟਰਾਂਸਪੋਰਟ ਮੰਤਰੀ ਵਜੋਂ, ਅੰਮ੍ਰਿਤਸਰ ਵਿੱਚ ਕੇਜਰੀਵਾਲ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਦਿੱਲੀ ਤੱਕ ਜਾਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਵੜਿੰਗ ਨੇ ਇਸ ਦੌਰਾਨ ਇਹ ਵੀ ਸੁਝਾਅ ਦਿੱਤਾ ਸੀ ਕਿ ਦਿੱਲੀ ਸਰਕਾਰ ਆਈਜੀਆਈ ਏਅਰਪੋਰਟ ਤੋਂ ਪੰਜਾਬ ਤੱਕ ਬੱਸਾਂ ਚਲਾ ਕੇ ਮੁਸਾਫਰਾਂ ਨੂੰ ਲਾਭ ਪਹੁੰਚਾ ਸਕਦੀ ਹੈ ਅਤੇ ਉਨ੍ਹਾਂ ਨੂੰ ਕੁਝ ਸ਼ਕਤੀਸ਼ਾਲੀ ਨਿੱਜੀ ਬੱਸ ਆਪਰੇਟਰਾਂ ਦੇ ਸ਼ੋਸ਼ਣ ਤੋਂ ਬਚਾ ਸਕਦੀ ਹੈ। ਹਾਲਾਂਕਿ ਉਦੋਂ ਕੇਜਰੀਵਾਲ ਸਹਿਮਤ ਹੋ ਗਏ ਸਨ, ਪਰ ਬਾਅਦ ਵਿੱਚ ਪਿੱਛੇ ਹਟ ਗਏ ਅਤੇ ਕਿਹਾ ਸੀ ਕਿ ਨਿਯਮ ਸਰਕਾਰੀ ਬੱਸਾਂ ਨੂੰ ਬੱਸ ਸਟੈਂਡ ਤੱਕ ਚੱਲਣ ਦੀ ਹੀ ਇਜਾਜ਼ਤ ਦਿੰਦੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਸਰਕਾਰ ਬੱਸਾਂ ਨੂੰ ਹਵਾਈ ਅੱਡੇ ਤੱਕ ਜਾਣ ਦੀ ਇਜਾਜ਼ਤ ਦੇ ਸਕਦੀ ਹੈ, ਤਾਂ ਇਹ 6 ਮਹੀਨੇ ਪਹਿਲਾਂ ਵੀ ਕਰ ਸਕਦੀ ਸੀ, ਜਦੋਂ ਉਨ੍ਹਾਂ ਨੇ ਅਪੀਲ ਕੀਤੀ ਸੀ। ਪਰ ਕੇਜਰੀਵਾਲ ਆਮ ਪੰਜਾਬੀਆਂ ਦੀ ਕੀਮਤ ‘ਤੇ ਕ੍ਰੈਡਿਟ ਲੈਣਾ ਚਾਹੁੰਦੇ ਸਨ। ਜਿਸ ‘ਤੇ ਉਨ੍ਹਾਂ ਕਿਹਾ ਕਿ ਉਹ ਹੁਣ ਜੋ ਕਰ ਰਹੇ ਹਨ, ਉਹ 6 ਮਹੀਨੇ ਪਹਿਲਾਂ ਹੀ ਕਰ ਸਕਦੇ ਸਨ, ਕਿਉਂਕਿ ਅਸੀਂ ਉਦੋਂ ਵੀ ਸਰਕਾਰੀ ਬੱਸਾਂ ਨੂੰ ਏਅਰਪੋਰਟ ਤੱਕ ਚਲਾਉਣਾ ਚਾਹੁੰਦੇ ਸੀ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਤੋਂ ਪੁੱਛਿਆ ਕਿ ਪਿਛਲੇ 6 ਮਹੀਨਿਆਂ ਵਿੱਚ ਕੀ ਬਦਲ ਗਿਆ ਹੈ। ਵੜਿੰਗ ਨੇ ਕੇਜਰੀਵਾਲ ਨੂੰ ਕੁਝ ਹੋਰ ਸਵਾਲ ਵੀ ਪੁੱਛੇ ਹਨ ਕਿ ਉਨ੍ਹਾਂ ਨੇ ਸਾਡੀਆਂ ਬੱਸਾਂ ਨੂੰ ਪਹਿਲਾਂ ਕਿਉਂ ਨਹੀਂ ਚੱਲਣ ਦਿੱਤਾ? ਕੀ ਪੰਜਾਬੀਆਂ ਨੂੰ ਕ੍ਰੈਡਿਟ ਦੀ ਰਾਜਨੀਤੀ ਵਿੱਚ ਸਜ਼ਾ ਦਿੱਤੀ ਗਈ ਸੀ? ਜਦੋਂ ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਤੁਹਾਨੂੰ ਪੰਜਾਬੀਆਂ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਸੀ ਤਾਂ ਤੁਸੀਂ ਨਕਾਰਾਤਮਕ ਸੋਚ ਵਾਲੇ ਕਿਉਂ ਰਹੇ? ਇਹ ਸਵਾਲ ਉਨ੍ਹਾਂ ਨੇ ਕੇਜਰੀਵਾਲ ਤੋਂ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...