April 23, 2026, 7:26 am
----------- Advertisement -----------
HomeNewsBreaking Newsਯੂਕਰੇਨ-ਰੂਸ ਮੁੱਦੇ 'ਤੇ ਹਰੀਸ਼ ਰਾਵਤ ਨੇ ਪੀ.ਐਮ ਮੋਦੀ ਨੂੰ ਕੀਤੇ ਦੋ ਸਵਾਲ

ਯੂਕਰੇਨ-ਰੂਸ ਮੁੱਦੇ ‘ਤੇ ਹਰੀਸ਼ ਰਾਵਤ ਨੇ ਪੀ.ਐਮ ਮੋਦੀ ਨੂੰ ਕੀਤੇ ਦੋ ਸਵਾਲ

Published on

----------- Advertisement -----------

ਰੂਸ ਨੇ ਯੂਕਰੇਨ ‘ਤੇ ਹਮਲਾ ਕਰ ਦਿੱਤਾ ਹੈ। ਇਸ ਕਾਰਨ ਉੱਥੋਂ ਦੀ ਏਅਰ ਸਪੇਸ ਬੰਦ ਕਰ ਦਿੱਤੀ ਗਈ ਹੈ ਜਿਸ ਕਾਰਨ ਅਨੇਕਾਂ ਭਾਰਤੀ ਵਿਦਿਆਰਥੀ ਅਤੇ ਕੰਮ ‘ਤੇ ਗਏ ਲੋਕ ਉਥੇ ਫਸ ਗਏ ਹਨ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਯੂਕਰੇਨ ਅਤੇ ਰੂਸ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ।


ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਨਾਲ ਖੜ੍ਹੇ ਹਾਂ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੋ ਗੱਲਾਂ ਸਪੱਸ਼ਟ ਕਰਨੀਆਂ ਪੈਣਗੀਆਂ। ਸਭ ਤੋਂ ਪਹਿਲਾਂ, ਸਾਡੇ ਲੋਕਾਂ ਨੂੰ ਯੂਕਰੇਨ ‘ਚੋਂ ਕੱਢਣ ਦਾ ਕੋਈ ਪ੍ਰਬੰਧ ਕਿਉਂ ਨਹੀਂ ਕੀਤਾ ਗਿਆ? ਦੂਜਾ, ਸਾਡੇ ਆਰਥਿਕ ਹਿੱਤ ਰੂਸ ਅਤੇ ਯੂਕਰੇਨ ਦੋਵਾਂ ਨਾਲ ਨੇੜਿਓਂ ਜੁੜੇ ਹੋਏ ਹਨ। ਅਜਿਹੀ ਸਥਿਤੀ ‘ਚ ਸਾਡੀ ਅਰਥ ਵਿਵਸਥਾ ‘ਤੇ ਪੈਣ ਵਾਲੇ ਪ੍ਰਭਾਵ ਲਈ ਪ੍ਰਧਾਨ ਮੰਤਰੀ ਦਾ ਆਰਥਿਕ ਏਜੰਡਾ ਕੀ ਹੈ?
ਦਸ ਦਈਏ ਕਿ ਬੀਤੀ ਰਾਤ ਪੀ ਐਮ ਮੋਦੀ ਨੇ ਹਾਈ ਲੈਵਲ ਮੀਟਿੰਗ ਕੀਤੀ। ਵਿਦੇਸ਼ ਸਕੱਤਰ ਹਰਸ਼ ਵੀ. ਸ਼੍ਰਿੰਗਲਾ ਨੇ ਬੈਠਕ ਤੋਂ ਬਾਅਦ ਦੱਸਿਆ ਕਿ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਦੇ ਬਦਲਵੇਂ ਤਰੀਕਿਆਂ ‘ਤੇ ਚਰਚਾ ਕੀਤੀ ਗਈ। ਸਰਕਾਰ ਇਸ ਲਈ ਹਰ ਸੰਭਵ ਯਤਨ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...