September 30, 2026, 11:45 pm
----------- Advertisement -----------
HomeNewsBreaking Newsਅਸੀਂ ‘ਬੱਸ’ ਅਤੇ ‘ਸਰਕਾਰ’ ਦੋਵੇਂ ‘ਮਾਫੀਆ ਮੁਕਤ‘ ਚਲਾਉਂਦੇ ਹਾਂ: ਕੇਜਰੀਵਾਲ

ਅਸੀਂ ‘ਬੱਸ’ ਅਤੇ ‘ਸਰਕਾਰ’ ਦੋਵੇਂ ‘ਮਾਫੀਆ ਮੁਕਤ‘ ਚਲਾਉਂਦੇ ਹਾਂ: ਕੇਜਰੀਵਾਲ

Published on

----------- Advertisement -----------
  • ਕਿਹਾ, ਦਿੱਲੀ ਵਾਂਗ ਚੰਡੀਗੜ੍ਹ ਵਿੱਚ ਵੀ ਹੋਵੇਗਾ ਬਦਲਾਅ
  • ‘ਆਪ’ ਮੇਅਰ ਬਣਾਏਗੀ, ਨਾਮ ਦਾ ਐਲਾਨ ਜਲਦੀ ਕਰਾਂਗੇ

ਚੰਡੀਗੜ੍ਹ , 31 ਦਸੰਬਰ 2021 – ਵਿਰੋਧੀ ਪਾਰਟੀਆਂ ਤੇ ਤਿੱਖਾ ਹਮਲਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਬੱਸ ਅਤੇ ਸਰਕਾਰ ਦੋਵੇਂ ‘ਮਾਫੀਆ ਮੁਕਤ’ ਚਲਾਉਂਦੇ ਹਾਂ। ‘ਆਪ’ ਦੀ ਸਰਕਾਰ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਨੂੰ ਪੂਰੀ ਤਰਾਂ ਖਤਮ ਕਰਕੇ ਲੋਕਾਂ ਨੂੰ ਸਥਿਰ ਅਤੇ ਇਮਾਨਦਾਰ ਸਰਕਾਰ ਦੇਵੇਗੀ।

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਇਤਿਹਾਸਕ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਜਿੱਤ ਯਾਤਰਾ ਦੀ ਅਗਵਾਈ ਕਰਨ ਵੀਰਵਾਰ ਨੂੰ ਇਥੇ ਚੰਡੀਗੜ੍ਹ ਪੁੱਜੇ ਸਨ। ਕੇਜਰੀਵਾਲ ਮੋਹਾਲੀ ਏਅਰਪੋਰਟ ‘ਤੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਕੇਜਰੀਵਾਲ ਨੇ ਪਹਿਲੀ ਵਾਰ ਨਗਰ ਨਿਗਮ ਚੋਣਾਂ ਵਿੱਚ 14 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਪਾਰਟੀ ਬਣਾਉਣ ਲਈ ਚੰਡੀਗੜ੍ਹ ਵਾਸੀਆਂ ਦਾ ਧੰਨਵਾਦ ਕੀਤਾ।

ਉਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਉਨਾਂ ਦੇ ਭਰੋਸੇ ਤੇ ਖਰੀ ਉਤਰੇਗੀ ਅਤੇ ਦਿੱਲੀ ਵਾਂਗ ਚੰਡੀਗੜ੍ਹ ਵਿੱਚ ਵੀ ਬਦਲਾਅ ਲਿਆਵੇਗੀ। ਉਨਾਂ ਕਿਹਾ ਕਿ ਦਿੱਲੀ ਦੇ ਵਿਕਾਸ ਦੀ ਹਵਾ ਹੁਣ ਚੰਡੀਗੜ੍ਹ ਵਿੱਚ ਵੀ ਵਗੇਗੀ। ਉਹਨਾਂ ਕਿਹਾ ਕਿ ਦਸ਼ਕਾਂ ਤੋਂ ਇਥੇ ਨਗਰ ਨਿਗਮ ‘ਤੇ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਭਾਜਪਾ ਵੱਲੋਂ ਸ਼ਹਿਰ ਵਿੱਚ ਗੰਦਗੀ ਦੇ ਢੇਰ ਲਗਾ ਕੇ ਜੋ ਇਸ ਖੂਬਸੂਰਤ ਸ਼ਹਿਰ ਦੇ ਅਕਸ ‘ਤੇ ਕਾਲਿਖ ਲਗਾਈ ਹੈ, ਉਸ ‘ਗੰਦਗੀ‘ ਨੂੰ ਆਮ ਆਦਮੀ ਪਾਰਟੀ ਸਾਫ ਕਰੇਗੀ। ਚੰਡੀਗੜ੍ਹ ਨਗਰ ਨਿਗਮ ‘ਚ ਸ਼ਹਿਰ ਦਾ ਮੇਅਰ ਬਣਾਉਣ ਦੇ ਸਵਾਲ ‘ਤੇ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਆਪਣਾ ਮੇਅਰ ਬਣਾਏਗੀ, ਨਾਮ ਦਾ ਐਲਾਨ ਜਲਦ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...