September 5, 2026, 6:18 am
----------- Advertisement -----------
HomeNewsBreaking Newsਪੱਛਮੀ ਬੰਗਾਲ : ਮਮਤਾ ਨੇ ਪਾਰਥ ਚੈਟਰਜੀ ਨੂੰ ਮੰਤਰੀ ਦੇ ਅਹੁਦੇ ਤੋਂ...

ਪੱਛਮੀ ਬੰਗਾਲ : ਮਮਤਾ ਨੇ ਪਾਰਥ ਚੈਟਰਜੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ

Published on

----------- Advertisement -----------

ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ ਅਧਿਆਪਕ ਭਰਤੀ ਘੁਟਾਲੇ ਵਿੱਚ ਗ੍ਰਿਫ਼ਤਾਰ ਪਾਰਥ ਚੈਟਰਜੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਗ੍ਰਿਫਤਾਰੀ ਦੇ 5 ਦਿਨ ਬਾਅਦ ਮਮਤਾ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਿਕ ਪਾਰਥ ਨੂੰ ਤਿੰਨੋਂ ਮੰਤਰਾਲਿਆਂ ਤੋਂ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਮਤਾ ਬੈਨਰਜੀ ਚੈਟਰਜੀ ਦੇ ਉਦਯੋਗਾਂ ਅਤੇ ਹੋਰ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੇਗੀ। ਇਸ ਤੋਂ ਪਹਿਲਾਂ ਟੀਐਮਸੀ ਦੇ ਜਨਰਲ ਸਕੱਤਰ ਕੁਣਾਲ ਘੋਸ਼ ਨੇ ਅੱਜ ਟਵੀਟ ਕੀਤਾ ਸੀ ਕਿ, ‘ਪਾਰਥ ਚੈਟਰਜੀ ਨੂੰ ਤੁਰੰਤ ਮੰਤਰਾਲੇ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਕੱਢ ਦੇਣਾ ਚਾਹੀਦਾ ਹੈ।’
ਦੱਸ ਦਈਏ ਕਿ ਪੱਛਮੀ ਬੰਗਾਲ ਅਧਿਆਪਕ ਭਰਤੀ ਘੁਟਾਲੇ ਦੇ ਸਬੰਧ ਵਿੱਚ ਈਡੀ ਨੇ ਅਰਪਿਤਾ ਮੁਖਰਜੀ ਦੇ ਚਾਰ ਟਿਕਾਣਿਆਂ ਦੀ ਤਲਾਸ਼ੀ ਲਈ ਹੈ। ਕਮਰਿਆਂ ਤੋਂ ਇਲਾਵਾ ਵਾਸ਼ ਰੂਮ ਵਿੱਚ ਵੀ ਨਕਦੀ ਛੁਪਾ ਕੇ ਰੱਖੀ ਹੋਈ ਸੀ। ਹੁਣ ਤੱਕ 53 ਕਰੋੜ ਤੋਂ ਵੱਧ ਦੀ ਨਕਦੀ ਤੇ ਸੋਨਾ ਤੇ ਡਾਲਰ ਆਦਿ ਬਰਾਮਦ ਹੋ ਚੁੱਕੇ ਹਨ। ਇਸ ਦੇ ਮੱਦੇਨਜ਼ਰ ਈਡੀ ਨੂੰ ਡਰ ਹੈ ਕਿ ਇਹ ਘਪਲਾ 100 ਕਰੋੜ ਤੋਂ ਵੱਧ ਦਾ ਹੋ ਸਕਦਾ ਹੈ। ਬੁੱਧਵਾਰ ਤੋਂ ਵੀਰਵਾਰ ਤੱਕ ਚੱਲੀ 18 ਘੰਟੇ ਦੀ ਛਾਪੇਮਾਰੀ ਵਿੱਚ ਈਡੀ ਨੇ ਪਾਰਥ ਦੀ ਕਰੀਬੀ ਅਰਪਿਤਾ ਮੁਖਰਜੀ ਦੇ ਦੂਜੇ ਘਰ ਤੋਂ 27.9 ਕਰੋੜ ਰੁਪਏ ਨਕਦ ਅਤੇ 5 ਕਿਲੋ ਸੋਨਾ ਜ਼ਬਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...